ਸਹੁਰੇ ਪਰਿਵਾਰ ਤੋਂ ਤੰਗ ਆ ਕੇ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ

Sunday, Mar 14, 2021 - 03:57 PM (IST)

ਸਹੁਰੇ ਪਰਿਵਾਰ ਤੋਂ ਤੰਗ ਆ ਕੇ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ

ਚੱਬੇਵਾਲ (ਗੁਰਮੀਤ)-ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਮੈਲੀ ਵਿਖੇ ਇਕ ਵਿਆਹੁਤਾ ਵੱਲੋਂ ਸਹੁਰਿਆਂ ਤੋਂ ਤੰਗ ਆ ਕੇ ਕਮਰੇ ਦੀ ਛੱਤ ਦੇ ਗਾਰਡਰ ਨਾਲ ਫਾਹ ਲਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ। ਸੂਚਨਾ ਮਿਲਣ ’ਤੇ ਥਾਣਾ ਚੱਬੇਵਾਲ ਦੇ ਐੱਸ. ਐੱਚ. ਓ. ਪ੍ਰਦੀਪ ਕੁਮਾਰ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਪ੍ਰਭਜੋਤ ਕੌਰ (29) ਪਤਨੀ ਦੀਪਕ ਕੁਮਾਰ ਵਾਸੀ ਮੈਲੀ ਥਾਣਾ ਚੱਬੇਵਾਲ, ਜਿਸ ਦਾ ਵਿਆਹ 2018 ਵਿਚ ਹੋਇਆ ਸੀ ਅਤੇ ਹੁਣ ਉਸ ਦਾ ਪਤੀ ਦੀਪਕ ਕੁਮਾਰ ਵਿਦੇਸ਼ ਵਿਚ ਹੈ, ਨੇ ਬੀਤੀ ਰਾਤ ਆਪਣੇ ਕਮਰੇ ਵਿਚ ਗਾਰਡਰ ਨਾਲ ਫਾਹ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ: ਪਤੀ ਦਾ ਵਿਛੋੜਾ ਨਾ ਸਹਾਰ ਸਕੀ ਪਤਨੀ, ਖ਼ੁਦ ਨੂੰ ਅੱਗ ਲਗਾ ਕੇ ਕੀਤੀ ਖ਼ੁਦਕੁਸ਼ੀ

ਥਾਣਾ ਪੁਲਸ ਨੇ ਮ੍ਰਿਤਕ ਪ੍ਰਭਜੋਤ ਕੌਰ ਦੇ ਭਰਾ ਹਰਚਰਨ ਸਿੰਘ ਵਾਸੀ ਭਾਰਟਾ ਦੇ ਬਿਆਨਾਂ ਦੇ ਆਧਾਰ ’ਤੇ ਪਤੀ ਦੀਪਕ ਕੁਮਾਰ, ਸਹੁਰਾ ਨਸੀਬ ਚੰਦ ਅਤੇ ਸੱਸ ਬਲਵਿੰਦਰ ਕੌਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਸ਼ਾਹਕੋਟ ਦੇ ਡੀ. ਐੱਸ. ਪੀ. ਵਰਿੰਦਰਪਾਲ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ


author

shivani attri

Content Editor

Related News