ਸਹੁਰਿਆਂ ਤੋਂ ਤੰਗ-ਪਰੇਸ਼ਾਨ ਵਿਆਹੁਤਾ ਨੇ ਨਿਗਲੀ ਜ਼ਹਿਰੀਲੀ ਦਵਾਈ, ਹੋਈ ਮੌਤ

03/17/2022 6:01:10 PM

ਰੂਪਨਗਰ (ਵਿਜੇ)-ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਉਸ ਦੀ ਮੌਤ ਹੋ ਜਾਣ ਦੇ ਮਾਮਲੇ ’ਚ ਸਿਟੀ ਪੁਲਸ ਰੂਪਨਗਰ ਨੇ ਦੋਸ਼ੀਆਂ ’ਤੇ ਪਰਚਾ ਦਰਜ ਕੀਤਾ ਹੈ। ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾ ਸਤਨਾਮ ਸਿੰਘ ਪੁੱਤਰ ਪਰਮਜੀਤ ਸਿੰਘ ਨਿਵਾਸੀ ਪਿੰਡ ਖੇੜਾ, ਮਾਛੀਵਾੜਾ ਜ਼ਿਲ੍ਹਾ ਲੁਧਿਆਣਾ ਨੇ ਦੱਸਿਆ ਕਿ ਉਸ ਦੀ ਭੈਣ ਜਸਵੀਰ ਕੌਰ (33) ਦਾ ਵਿਆਹ ਮਈ 2012 ’ਚ ਸੰਦੀਪ ਸਿੰਘ ਨਾਲ ਹੋਇਆ ਸੀ। ਉਸ ਦਾ 9 ਸਾਲ ਦਾ ਇਕ ਲੜਕਾ ਹੈ।

ਉਸ ਨੇ ਦੱਸਿਆ ਕਿ ਉਸ ਦਾ ਜੀਜਾ ਸੰਦੀਪ ਸਿੰਘ ਅਤੇ ਸੱਸ ਉਸ ਦੀ ਭੈਣ ਦੀ ਕੁੱਟਮਾਰ ਕਰਦੇ ਸਨ, ਜੋ ਉਸ ਦੀ ਭੈਣ ਨੂੰ ਧੱਕੇ ਨਾਲ ਆਪਣੇ ਨਾਲ ਪਿੰਡ ਲੱਧੂ ਪੱਟੀ ਜ਼ਿਲ੍ਹਾ ਤਰਨਤਾਰਨ ਲਿਜਾਉਣਾ ਚਾਹੁੰਦੇ ਸਨ। ਉਨ੍ਹਾਂ ਕੋਲੋਂ ਤੰਗ ਪਰੇਸ਼ਾਨ ਹੋ ਕੇ ਉਸ ਦੀ ਭੈਣ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਦੋਸ਼ੀ ਸੰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਨਿਵਾਸੀ ਫੂਲ ਚੱਕਰ ਰੂਪਨਗਰ ਹਾਲ ਵਾਸੀ ਕ੍ਰਿਸ਼ਨਾ ਕਾਲੌਨੀ ਰੂਪਨਗਰ ਅਤੇ ਚਰਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਨਿਵਾਸੀ ਪਿੰਡ ਫੂਲ ਚੱਕਰ ਜ਼ਿਲ੍ਹਾ ਰੂਪਨਗਰ ’ਤੇ ਪਰਚਾ ਦਰਜ ਕਰ ਲਿਆ।

ਇਹ ਵੀ ਪੜ੍ਹੋ: ਇਕੱਠਿਆਂ ਬਲੀਆਂ ਸੜਕ ਹਾਦਸੇ 'ਚ ਮਰੇ ਦੋ ਭਰਾਵਾਂ ਸਣੇ 3 ਦੋਸਤਾਂ ਦੀਆਂ ਚਿਖ਼ਾਵਾਂ, ਰੋ-ਰੋ ਹਾਲੋ ਬੇਹਾਲ ਹੋਈਆਂ ਮਾਂਵਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News