ਟਾਂਡਾ ਵਿਖੇ ਕਿਸੇ ਪ੍ਰੇਸ਼ਾਨੀ ਦੇ ਚਲਦਿਆਂ ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕਸ਼ੀ
Friday, Feb 03, 2023 - 11:48 AM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਜਸਵਿੰਦਰ)- ਪਿੰਡ ਕੁਰਾਲਾ ਕਲਾ ਵਿਚ ਇਕ 30 ਵਰ੍ਹਿਆਂ ਦੀ ਔਰਤ ਨੇ ਕਿਸੇ ਪ੍ਰੇਸ਼ਾਨੀ ਦੇ ਚਲਦਿਆਂ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕਸ਼ੀ ਕਰ ਲਈ। ਮ੍ਰਿਤਕ ਔਰਤ ਦੀ ਪਛਾਣ ਅਮਨਦੀਪ ਕੌਰ ਪਤਨੀ ਮਨਦੀਪ ਸਿੰਘ ਦੇ ਰੂਪ ਵਿਚ ਹੋਈ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਨੇ ਦੱਸਿਆ ਪੁਲਸ ਨੂੰ ਇਸ ਘਟਨਾ ਦੀ ਸੂਚਨਾ ਮਿਲਣ 'ਤੇ ਏ. ਐੱਸ. ਆਈ. ਗੁਰਮੀਤ ਸਿੰਘ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਔਰਤ ਦੇ ਪਿਤਾ ਗੁਰਨਾਮ ਸਿੰਘ ਪੁੱਤਰ ਰੂਪ ਸਿੰਘ ਵਾਸੀ ਪਿੰਡ ਲੁਟੇਰਾ ਕਲਾ (ਆਦਮਪੁਰ) ਜਲੰਧਰ ਦੇ ਬਿਆਨ ਦੇ ਆਧਾਰ 'ਤੇ 174 ਸੀ. ਆਰ. ਪੀ. ਤਹਿਤ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ 4 ਅਤੇ 5 ਫਰਵਰੀ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ
ਆਪਣੇ ਬਿਆਨ ਵਿਚ ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ ਬੀਤੀ ਸਵੇਰ ਉਸ ਦੇ ਜਵਾਈ ਨੇ ਉਸ ਨੂੰ ਇਸ ਬਾਰੇ ਸੂਚਨਾ ਦਿੱਤੀ। ਉਨ੍ਹਾਂ ਪਿੰਡ ਪਹੁੰਚ ਕੇ ਪਤਾ ਕਰਨ 'ਤੇ ਪਤਾ ਲੱਗਿਆ ਕਿ ਉਸ ਦੀ ਲੜਕੀ ਪਰਿਵਾਰ ਵਿਚ ਠੀਕ ਠਾਕ ਸੀ ਪਰ ਪਤਾ ਨਹੀਂ ਕਿਉਂ ਉਸ ਨੇ ਆਪਣੀ ਸਹਿਮਤੀ ਨਾਲ ਫਾਹਾ ਲੈ ਕੇ ਖ਼ੁਦਕਸ਼ੀ ਕਰ ਲਈ ਹੈ। ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।