ਬਿਹਾਰ ਤੋਂ ਜਲੰਧਰ ਗਾਂਜਾ ਸਪਲਾਈ ਕਰਨ ਵਾਲੇ ਮਹਿਲਾ ਗਿਰੋਹ ਦਾ ਪਰਦਾਫ਼ਾਸ਼, 3 ਔਰਤਾਂ ਗ੍ਰਿਫ਼ਤਾਰ
Monday, Aug 18, 2025 - 04:32 PM (IST)

ਜਲੰਧਰ (ਵਰੁਣ)-ਕਮਿਸ਼ਨਰੇਟ ਪੁਲਸ ਨੇ ਬਿਹਾਰ ਤੋਂ ਜਲੰਧਰ ਗਾਂਜਾ ਸਪਲਾਈ ਕਰਨ ਵਾਲੇ ਮਹਿਲਾ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਤਿੰਨਾਂ ਤੋਂ ਦਸ ਕਿਲੋਗ੍ਰਾਮ ਤੋਂ ਵੱਧ ਗਾਂਜਾ ਬਰਾਮਦ ਕੀਤਾ ਗਿਆ ਹੈ। ਥਾਣਾ ਤਿੰਨ ਦੀ ਪੁਲਸ ਨੇ ਔਰਤਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਉੱਤਰੀ ਆਤਿਸ਼ ਭਾਟੀਆ ਨੇ ਦੱਸਿਆ ਕਿ ਥਾਣਾ ਤਿੰਨ ਦੇ ਇੰਚਾਰਜ ਰਾਜਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਿਹਾਰ ਦੀਆਂ ਕੁਝ ਔਰਤਾਂ ਜਲੰਧਰ ਵਿੱਚ ਗਾਂਜਾ ਸਪਲਾਈ ਕਰ ਰਹੀਆਂ ਹਨ, ਜੋ ਰੇਲਵੇ ਸਟੇਸ਼ਨ 'ਤੇ ਰੇਲਗੱਡੀ ਤੋਂ ਉਤਰਨ ਤੋਂ ਬਾਅਦ ਵੀ ਇਸ ਨੂੰ ਜਲੰਧਰ ਵਿਚ ਸਪਲਾਈ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਪੁਲਸ ਤੁਰੰਤ ਹਰਕਤ ਵਿਚ ਆਈ ਅਤੇ ਏ. ਐੱਸ. ਆਈ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਨੇੜੇ ਨਾਕਾਬੰਦੀ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਕਾਰਨ ਤਬਾਹੀ! ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਏ ਸਖ਼ਤ ਹੁਕਮ
ਇਸ ਦੌਰਾਨ ਤਿੰਨ ਔਰਤਾਂ ਨੂੰ ਹੱਥਾਂ ਵਿਚ ਬੈਗ ਲੈ ਕੇ ਆਉਂਦੀਆਂ ਦੇਖ ਕੇ ਪੁਲਸ ਟੀਮ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਫਿਰ ਔਰਤਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮਹਿਲਾ ਪੁਲਸ ਕਰਮਚਾਰੀਆਂ ਨੇ ਤਿੰਨਾਂ ਔਰਤਾਂ ਨੂੰ ਫੜ ਲਿਆ। ਜਦੋਂ ਪੁਲਸ ਨੇ ਉਨ੍ਹਾਂ ਦੇ ਬੈਗਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਤਿੰਨਾਂ ਬੈਗਾਂ ਵਿਚੋਂ ਕੁੱਲ੍ਹ 10 ਕਿੱਲੋ 27 ਗ੍ਰਾਮ ਗਾਂਜਾ ਮਿਲਿਆ। ਦੋਸ਼ੀ ਔਰਤਾਂ ਦੀ ਪਛਾਣ ਸ਼ਾਂਤੀ ਦੇਵੀ ਪਤਨੀ ਜੋਗੀ ਸਾਈਂ ਨਿਵਾਸੀ ਮੁਜ਼ੱਫਰਪੁਰ ਬਿਹਾਰ, ਰਿੰਕੂ ਦੇਵੀ ਪਤਨੀ ਦੇਵੂ ਸਾਹਨੀ ਨਿਵਾਸੀ ਮੁਜ਼ੱਫਰਪੁਰ ਬਿਹਾਰ ਤੇ ਮੀਨਾ ਦੇਵੀ ਪਤਨੀ ਕਪੂਰੀ ਰਾਮ ਨਿਵਾਸੀ ਮੁਜ਼ੱਫਰਪੁਰ ਬਿਹਾਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਸੋਮਵਾਰ ਨੂੰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਸਕੂਲ
ਜਾਂਚ ਵਿਚ ਪਤਾ ਲੱਗਿਆ ਕਿ ਉਹ ਜਲੰਧਰ ਦੇ ਕੁਝ ਲੋਕਾਂ ਦੀ ਮਦਦ ਨਾਲ ਇਥੇ ਗਾਂਜਾ ਸਪਲਾਈ ਕਰਨ ਆਈਆਂ ਸਨ ਅਤੇ ਪਹਿਲਾਂ ਵੀ ਪੰਜਾਬ ਭਰ ਵਿਚ ਸਪਲਾਈ ਕਰ ਚੁੱਕੀਆਂ ਸਨ। ਪੁਲਸ ਨੇ ਤਿੰਨਾਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਰਿਮਾਂਡ ’ਤੇ ਲੈ ਲਿਆ ਹੈ। ਪੁਲਸ ਸਟੇਸ਼ਨ ਇੰਚਾਰਜ ਰਜਿੰਦਰ ਸਿੰਘ ਨੇ ਦੱਸਿਆ ਕਿ ਰਿਮਾਂਡ ਦੌਰਾਨ ਔਰਤਾਂ ਦੇ ਸਥਾਨਕ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੇ ਪੂਰੇ ਡਰੱਗ ਨੈੱਟਵਰਕ ਨੂੰ ਤਬਾਹ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਾਨਾ-ਨਾਨੀ ਨੇ ਦੋਹਤੀ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e