ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਸ ਕਮਿਸ਼ਨਰ ਨੇ ਦਿੱਤੇ ਨਿਰਦੇਸ਼

12/03/2019 4:19:56 PM

ਜਲੰਧਰ (ਸੁਧੀਰ)— ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਹੁਕਮ ਜਾਰੀ ਕੀਤੇ ਹਨ। ਤੇਲੰਗਾਨਾ 'ਚ ਹੋਈ ਘਟਨਾ ਤੋਂ ਬਾਅਦ ਸਥਾਨਕ ਪੁਲਸ ਲਾਈਨ 'ਚ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਔਰਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਔਰਤਾਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਲਈ ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਜਾਗਰੂਕ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਔਰਤਾਂ 'ਤੇ ਹੋਣ ਵਾਲੇ ਜ਼ੁਲਮਾਂ ਨੂੰ ਰੋਕਣ ਲਈ ਪੁਲਸ ਵਿਭਾਗ ਵੱਲੋਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਹੁਕਮ ਜਾਰੀ ਕੀਤੇ ਕਿ ਔਰਤਾਂ 'ਤੇ ਜ਼ੁਲਮ ਕਰਨ ਵਾਲੇ ਮੁਲਜ਼ਮਾਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਸ਼ਹਿਰ 'ਚ ਮਹਿਲਾ ਹਥਿਆਰਬੰਦ ਕਮਾਂਡੋਜ਼ ਦੀਆਂ 14 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੁਲਸ ਕਮਿਸ਼ਨਰ ਨੇ ਹੋਰ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਕਿ ਔਰਤਾਂ ਵੱਲੋਂ ਸ਼ਿਕਾਇਤ ਆਉਣ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ।

ਸਕੂਲਾਂ, ਕਾਲਜਾਂ, ਹੋਸਟਲਾਂ, ਬਾਜ਼ਾਰਾਂ, ਸਿਨੇਮਾ ਅਤੇ ਸ਼ਾਪਿੰਗ ਮਾਲਜ਼ ਦੇ ਬਾਹਰ ਵੀ ਔਰਤਾਂ ਦੀ ਸੁਰੱਖਿਆ ਵਧਾਈ ਜਾਵੇ। ਉਨ੍ਹਾਂ ਮੀਟਿੰਗ 'ਚ ਆਏ ਟੈਕਸੀ ਪ੍ਰਧਾਨ, ਆਟੋ ਰਿਕਸ਼ਾ ਚਾਲਕਾਂ ਅਤੇ ਹੋਰਨਾਂ ਨੂੰ ਵੀ ਪੁਲਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੂਮੈਨ ਹੈਲਪਲਾਈਨ ਨੰਬਰ 1091 ਅਤੇ 112 'ਤੇ ਤਾਇਨਾਤ ਟੀਮਾਂ ਨੂੰ ਔਰਤਾਂ ਨੂੰ ਹਰ ਸੰਭਵ ਮਦਦ ਦੇਣ ਦੇ ਹੁਕਮ ਦਿੱਤੇ। ਇਸ ਮੌਕੇ ਡੀ. ਸੀ. ਪੀ. ਗੁਰਪ੍ਰੀਤ ਸਿੰਘ, ਏ. ਡੀ. ਸੀ. ਪੀ. ਸਿਟੀ 1 ਡੀ. ਸੂਡਰਵਿਜੀ ਅਤੇ ਹੋਰ ਪੁਲਸ ਅਧਿਕਾਰੀ ਮੌਜੂਦ ਸਨ।


shivani attri

Content Editor

Related News