ਪਤੀਆਂ ਦੇ ਜੇਲ੍ਹ ''ਚ ਜਾਣ ਮਗਰੋਂ ਕਪੂਰਥਲਾ ਦੇ ਪਿੰਡਾਂ ''ਚ ਔਰਤਾਂ ਨੇ ਸਾਂਭਿਆ ਨਸ਼ੇ ਦਾ ਕਾਰੋਬਾਰ
Monday, Oct 23, 2023 - 06:20 PM (IST)
ਕਪੂਰਥਲਾ- ਪੰਜਾਬ ਵਿਚ ਨਸ਼ਾ ਦਾ ਕਾਰੋਬਾਰ ਵੱਧਦਾ ਜਾ ਰਿਹਾ ਹੈ। ਕਪੂਰਥਲਾ ਦੇ ਪਿੰਡਾਂ ਵਿਚ ਨਸ਼ੇ ਦਾ ਕਾਰੋਬਾਰ ਚਲਾਉਣ ਵਿਚ ਔਰਤਾਂ ਵੀ ਭੂਮਿਕਾ ਨਿਭਾਅ ਰਹੀਆਂ ਹਨ। ਕਪੂਰਥਲਾ ਦੇ ਅੰਦਰੂਨੀ ਇਲਾਕਿਆਂ 'ਚ ਨਸ਼ੀਲੀ ਦਵਾਈਆਂ ਦੇ ਵਪਾਰ ਵਿਚ ਔਰਤਾਂ ਦੀ ਵੱਧਦੀ ਭੂਮਿਕਾ ਵੱਲ ਇਸ਼ਰਾ ਕਰਦੇ ਹੋਏ ਪਿਛਲੇ ਇਕ ਸਾਲ ਦੌਰਾਨ ਸੁਭਾਨਪੁਰ ਥਾਣੇ ਵਿਚ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲਿਆਂ ਔਰਤਾਂ ਵਿਰੁੱਧ 25 ਐੱਫ਼.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੁਭਾਨਪੁਰ ਵਿਚ ਦਰਜ 50 ਤੋਂ ਵੱਧ ਨਸ਼ਿਆਂ ਨਾਲ ਸਬੰਧਤ ਐੱਫ਼. ਆਈ. ਆਰ ਵਿਚੋਂ 40 ਫ਼ੀਸਦੀ ਪਿੰਡ ਦੀਆਂ ਔਰਤਾਂ ਵਿਰੁੱਧ ਹਨ।
ਸੁਭਾਨਪੁਰ ਥਾਣਾ ਦੇ ਐੱਸ. ਐੱਚ. ਓ. ਹਰਦੀਪ ਸਿੰਘ ਨੇ ਦੱਸਿਆ ਕਿ ਔਰਤਾਂ ਲੰਬੇ ਸਮੇਂ ਤੋਂ ਨਸ਼ੇ ਦਾ ਧੰਦਾ ਕਰਦੀਆਂ ਆ ਰਹੀਆਂ ਹਨ ਪਰ ਅਜੋਕੇ ਸਮੇਂ ਵਿੱਚ ਅਜਿਹੇ ਮਾਮਲੇ ਉਦੋਂ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਜਦੋਂ ਤੋਂ ਉਨ੍ਹਾਂ ਵੱਲੋਂ ਨਸ਼ੇ ਵੇਚਣ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲੱਗੀਆਂ ਹਨ। ਸਤੰਬਰ ਮਹੀਨੇ ਵਿਚ ਕਪੂਰਥਲਾ ਦੇ ਬਾਦਸ਼ਾਹਪੁਰ ਦੀ ਇਕ ਨਾਬਾਲਗ ਕੁੜੀ ਵੱਲੋਂ ਨਸ਼ਾ ਵੇਚਣ ਦੀ ਵੀਡੀਓ ਵਾਇਰਲ ਹੋਈ ਸੀ। ਉਸ ਦੇ ਪਿਤਾ 'ਤੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨ. ਡੀ. ਪੀ. ਐੱਸ) ਐਕਟ ਦੇ ਤਹਿਤ ਪੰਜ ਕੇਸ ਚੱਲ ਰਹੇ ਹਨ, ਜਦਕਿ ਉਸ ਦੀ ਮਾਂ ਅਤੇ ਭਰਾ ਇਸੇ ਤਰ੍ਹਾਂ ਦੇ ਦੋਸ਼ਾਂ ਲਈ ਜੇਲ੍ਹ ਵਿੱਚ ਹਨ। ਇਸੇ ਤਰ੍ਹਾਂ ਜ਼ਿਲ੍ਹੇ ਦੇ ਕੁਝ ਹੋਰ ਪਿੰਡ ਡੋਗਰਾਂਵਾਲ, ਬੂਟ, ਲੱਖਣ ਖੋਲ੍ਹੇ ਅਤੇ ਹਮੀਰਾ ਵਿਚੋਂ ਵੀ ਅਜਿਹੇ ਕੇਸ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਕੰਜਕ ਪੂਜਨ ਦੇ ਦਿਨ ਵਾਪਰੀ ਸ਼ਰਮਨਾਕ ਘਟਨਾ, 5ਵੀਂ ਜਮਾਤ ਦੀ ਬੱਚੀ ਨਾਲ ਵਿਅਕਤੀ ਵੱਲੋਂ ਜਬਰ-ਜ਼ਿਨਾਹ
ਪੁਲਸ ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਪਿੰਡਾਂ ਵਿੱਚ ਪਿਛਲੇ 6 ਸਾਲਾਂ ਵਿੱਚ ਘੱਟੋ-ਘੱਟ 50 ਔਰਤਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। 'ਚਿੱਟਾ' (ਨਸ਼ੇ) ਨੇ ਦੂਰ-ਦੁਰਾਡੇ ਦੇ ਇਲਾਕਿਆਂ ਵਿਚ ਪੈਰ ਪਸਾਰਣ ਦੇ ਨਾਲ-ਨਾਲ, ਨਸ਼ਿਆਂ ਦੇ ਕਾਰੋਬਾਰ ਵਿਚ ਔਰਤਾਂ ਦੀ ਸ਼ਮੂਲੀਅਤ ਪਿੰਡ ਵਾਸੀਆਂ ਨੂੰ ਤਬਾਹ ਕਰ ਰਹੀ ਹੈ। ਇਕ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਤੋਂ ਵੀ ਜ਼ਿਆਦਾ ਪ੍ਰੇਸ਼ਾਨ ਕਰਨ ਵਾਲੀ ਗੱਲ ਇਹ ਹੈ ਕਿ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਕੁਝ ਮਾਮਲਿਆਂ ਵਿੱਚ ਉਨ੍ਹਾਂ ਦੀਆਂ ਧੀਆਂ ਵੀ ਨਸ਼ਾ ਵੇਚਣ ਦੇ ਦੋਸ਼ ਵਿੱਚ ਆਪਣੇ ਪਤੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਧੰਦੇ ਵਿੱਚ ਲੱਗ ਗਈਆਂ ਹਨ।
ਦੋ ਭਰਾਵਾਂ ਨੂੰ ਗੁਆਉਣ ਵਾਲਾ ਸੁੱਖਾ ਸਿੰਘ ਕਹਿੰਦਾ ਹੈ ਕਿ ਮੈਂ ਆਪਣੀ ਅਗਲੀ ਪੀੜ੍ਹੀ ਨੂੰ ਬਚਾਉਣਾ ਚਾਹੁੰਦਾ ਹਾਂ। ਇਥੇ 5-7 ਘਰ ਹਨ, ਜਿੱਥੇ ਔਰਤਾਂ 'ਚਿੱਟਾ' ਵੇਚਦੀਆਂ ਹਨ। ਕੁਝ ਜੇਲ੍ਹ ਵੀ ਗਏ ਸਨ ਪਰ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਨੇ ਦੋਬਾਰਾ ਕੰਮ ਸ਼ੁਰੂ ਕਰ ਦਿੱਤਾ। ਉਨ੍ਹਾਂ ਲਈ ਇਸ ਨੂੰ ਛੱਡਣਾ ਮੁਸ਼ਕਿਲ ਹੈ। ਵਤਸਲਾ ਗੁਪਤਾ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਨੇ ਕਿਹਾ ਕਿ ਲੋਕਾਂ ਨੂੰ ਨਸ਼ੀਲੇ ਪਦਾਰਥਾਂ ਦੀ ਵਿਕਰੀ/ਸੇਵਨ ਕਰਨ ਤੋਂ ਰੋਕਣ ਲਈ ਰੋਜ਼ਾਨਾ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਕੁਝ ਔਰਤਾਂ ਉਦੋਂ ਵਪਾਰ ਕਰਦੀਆਂ ਹਨ ਜਦੋਂ ਉਨ੍ਹਾਂ ਦੇ ਪਤੀ ਜਾਂ ਰਿਸ਼ਤੇਦਾਰ ਜੇਲ੍ਹ ਜਾਂਦੇ ਹਨ। ਨਸ਼ਿਆਂ ਵਿਰੁੱਧ ਮੁਹਿੰਮ ਦੀ ਅਗਵਾਈ ਕਰਨ ਵਾਲੇ ਸਹਾਇਕ ਸਬ-ਇੰਸਪੈਕਟਰ ਗੁਰਬਚਨ ਸਿੰਘ ਨੇ ਕਿਹਾ ਕਿ ਅਸੀਂ ਨਸ਼ਿਆਂ ਵਿਰੁੱਧ ਸੈਮੀਨਾਰ ਅਤੇ ਮੁਹਿੰਮਾਂ ਚਲਾਈਆਂ ਹਨ। ਮਰਦਾਂ ਅਤੇ ਔਰਤਾਂ ਦੋਵਾਂ ਦੇ ਨਸ਼ਿਆਂ ਦਾ ਧੰਦਾ ਕਰਨ ਦਾ ਇਕ ਵੱਡਾ ਕਾਰਨ ਬੇਰੁਜ਼ਗਾਰੀ ਹੈ। ਅਸੀਂ ਉਨ੍ਹਾਂ ਨੂੰ ਮੁੜ ਵਸੇਬੇ ਲਈ ਅੱਗੇ ਆਉਣ ਦੀ ਅਪੀਲ ਕਰਦੇ ਰਹੇ ਹਾਂ ਪਰ ਕੁਝ ਹੀ ਆਏ ਹਨ।
ਇਹ ਵੀ ਪੜ੍ਹੋ: ਜਲੰਧਰ: ਕਿਸਾਨ 'ਤੇ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਸੰਦੀਪ ਨੰਗਲ ਅੰਬੀਆਂ ਨਾਲ ਜੁੜੇ ਤਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ