ਬੀਬੀਆਂ ਦੇ ਜੱਥੇ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ, ਕੀਤੀ ਨਾਅਰੇਬਾਜ਼ੀ
Monday, Jan 18, 2021 - 01:30 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀਆਂ ਮਹਿਲਾ ਕਾਰਕੁੰਨਾਂ ਨੇ ਅੱਜ ਟਾਂਡਾ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਵਿਖਾਵਾ ਕਰਦੇ ਹੋਏ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਹੈ।
ਇਹ ਵੀ ਪੜ੍ਹੋ : ਠੰਡ ਤੋਂ ਬਚਣ ਲਈ ਬਾਲ਼ੀ ਅੰਗੀਠੀ, ਦਮ ਘੁਟਣ ਕਾਰਨ ਮਾਂ ਸਣੇ ਦੋ ਬਚਿਆਂ ਦੀ ਮੌਤ
ਸੂਬਾ ਪ੍ਰਧਾਨ ਸਤਨਾਮ ਸਿੰਘ ਦੇ ਦਿਸ਼ਾ-ਨਿਰਦੇਸ਼ ਅਧੀਨ ਜੋਨ ਟਾਂਡਾ ਦੇ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿੱਚ ਹੋਏ ਮਹਿਲਾ ਕਿਸਾਨ ਦਿਵਸ ਮਨਾਉਂਦੇ ਹੋਏ ਹੋਏ ਇਸ ਰੋਸ ਵਿਖਾਵੇ ਦੌਰਾਨ ਟਾਂਡਾ ਅਤੇ ਆਲੇ ਦੁਆਲੇ ਦੇ ਪਿੰਡਾਂ ਤੋਂ ਆਈਆਂ ਔਰਤਾਂ ਨੇ ਵੱਡੀ ਗਿਣਤੀ ਵਿੱਚ ਇਸ ਰੋਸ ਵਿਖਾਵੇ ਵਿੱਚ ਭਾਗ ਲਿਆ । ਇਸ ਦੌਰਾਨ ਸ਼ਿਮਲਾ ਪਹਾੜੀ ਪਾਰਕ ਤੋਂ ਰੋਸ ਮਾਰਚ ਕੱਢਦੇ ਹੋਏ ਮਹਿਲਾ ਕਾਰਕੁੰਨਾਂ ਨੇ ਸਰਕਾਰੀ ਹਸਪਤਾਲ ਚੋਂਕ ਆ ਕੇ ਕਿਸਾਨ ਮਾਰੂ ਖੇਤੀ ਲੈਕੇ ਆਉਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਦਾ ਪੁਤਲਾ ਫੂਕਿਆ।
ਇਹ ਵੀ ਪੜ੍ਹੋ : ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਵਾਲਿਆਂ ’ਤੇ UAPA ਲਾ ਕੇ ਭਾਜਪਾ ਫੈਲਾਅ ਰਹੀ ਹੈ ਰਾਜਨੀਤਿਕ ਅੱਤਵਾਦ : ਖਹਿਰਾ
ਇਸ ਦੌਰਾਨ ਜਥੇਬੰਦੀ ਦੀਆਂ ਆਗੂਆਂ ਨਰਿੰਦਰ ਕੌਰ ਬਾਠ, ਨਵਜੋਤ ਕੌਰ ਚੌਹਾਨ, ਬਲਵਿੰਦਰ ਕੌਰ ਚੌਹਾਨ, ਮੀਨਾ ਮਹਾਜਨ, ਸਰਬਜੀਤ ਕੌਰ ਚੌਹਾਨ, ਪਰਮਜੀਤ ਕੌਰ ਸੰਧਾਵਾਲੀਆ ਅਤੇ ਬੇਅੰਤ ਕੌਰ ਨੇ ਮੋਦੀ ਸਰਕਾਰ ਖ਼ਿਲਾਫ਼ ਗੁੱਸੇ ਜਾਹਿਰ ਕਰਦੇ ਹੋਏ ਆਖਿਆ ਦੇਸ਼ ਦੇ ਅੰਨਦਾਤਿਆ ਨੂੰ ਤਬਾਹ ਕਰਨ ਲਈ ਮੋਦੀ ਸਰਕਾਰ ਵੱਲੋ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਦੇਸ਼ ਵਿਆਪੀ ਕਿਸਾਨ ਅੰਦੋਲਨ ਵਿੱਚ ਔਰਤਾਂ ਵੀ ਜ਼ੋਰਦਾਰ ਸੰਘਰਸ਼ ਕਰਨਗੀਆਂ। ਇਸ ਮੌਕੇ ਸਰਬਜੀਤ ਕੌਰ, ਰਵਿੰਦਰ ਕੌਰ, ਬੇਅੰਤ ਕੌਰ, ਦਲਜੀਤ ਕੌਰ, ਨਰਿੰਦਰ ਕੌਰ, ਰੁਪਿੰਦਰ ਕੌਰ ਖੱਖ, ਪ੍ਰਕਾਸ਼ ਕੌਰ, ਕੁਲਵਿੰਦਰ ਕੌਰ, ਬਲਵਿੰਦਰ ਕੌਰ, ਸੰਦੀਪ ਕੌਰ, ਸਤਵੀਰ ਕੌਰ, ਸੁਖਜੀਤ ਕੌਰ, ਸੁਨੀਤਾ ਰਾਣੀ, ਜਸਵਿੰਦਰ ਕੌਰ, ਵੰਧਨਾਂ, ਬਚਨ ਕੌਰ, ਗੁਰਮੀਤ ਕੌਰ, ਊਸ਼ਾ ਰਾਣੀ, ਦੀਪ, ਸੁਰਿੰਦਰ ਕੌਰ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ : NRI ਪਤੀ ਦੇ ਇਸ ਕਾਰੇ ਨੇ ਚੱਕਰਾਂ ’ਚ ਪਾਇਆ ਟੱਬਰ, ਪਤਨੀ ਨੂੰ ਬੋਲਿਆ- ‘ਤੈਨੂੰ ਛੱਡ ਸਕਦਾ ਪਰ ਪ੍ਰੇਮਿਕਾ ਨੂੰ ਨਹੀਂ’