ਰੂਪਨਗਰ ਵਿਖੇ ਸਰਕਾਰੀ ਕਰਮਚਾਰੀਆਂ ਵੱਲੋਂ ਕੰਮਕਾਜ ਰੱਖਿਆ ਗਿਆ ਠੱਪ, ਕੀਤਾ ਸੂਬਾ ਪੱਧਰੀ ਪ੍ਰਦਰਸ਼ਨ

07/26/2023 6:37:04 PM

ਰੂਪਨਗਰ (ਵਿਜੇ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿਛਲੇ ਦਿਨੀ ਤਹਿਸੀਲ ਦਫ਼ਤਰ ਰੂਪਨਗਰ ਵਿਖੇ ਭ੍ਰਿਸ਼ਟਾਚਾਰ ਦੇ ਵਿਰੁੱਧ ਚੈਕਿੰਗ ਕੀਤੀ ਗਈ ਸੀ, ਜਿਸ ਦੇ ਵਿਰੋਧ ’ਚ ਅੱਜ ਰੂਪਨਗਰ ’ਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਗਿਆ ਅਤੇ ਹਲਕਾ ਵਿਧਾਇਕ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਜਿਸ ’ਚ ਡੀ. ਸੀ. ਦਫ਼ਤਰ, ਉੱਪ ਮੰਡਲ ਮੈਜਿਸਟਰੇਟ ਦਫ਼ਤਰ, ਤਹਿਸੀਲ ਦਫ਼ਤਰਾਂ ਦੇ ਕਰਮਚਾਰੀ ਸ਼ਾਮਲ ਹੋਏ। ਬੁਲਾਰਿਆਂ ਨੇ ਰੋਸ ਜਤਾਉਂਦੇ ਕਿਹਾ ਕਿ ਹਲਕਾ ਵਿਧਾਇਕ ਵੱਲੋਂ ਭ੍ਰਿਸ਼ਟਾਚਾਰ ਦੇ ਨਾਂ ਤੇ ਵਾਹੋ-ਵਾਹੀ ਖੱਟਣ ਲਈ ਚੈਕਿੰਗ ਕੀਤੀ ਗਈ, ਜਿਸ ’ਚ ਕਰਮਚਾਰੀਆਂ ਦੇ ਮਾਣ-ਸਨਮਾਨ ਨੂੰ ਕਾਫ਼ੀ ਠੇਸ ਪਹੁੰਚੀ। 

PunjabKesari

ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਕਹਿ ਰਹੇ ਹਨ, ਉਹ ਆਮ ਆਦਮੀ ਹਨ ਅਤੇ ਉਨ੍ਹਾਂ ਵਿੱਚ ਕੋਈ ਆਕੜ ਜਾਂ ਹੰਕਾਰ ਨਹੀਂ ਹੈ ਤਾਂ ਉਹ ਕਰਮਚਾਰੀਆਂ ਦੇ ਵਿੱਚ ਆ ਕੇ ਉਨ੍ਹਾਂ ਨੂੰ ਭਰੋਸੇ ’ਚ ਕਿਉਂ ਨਹੀਂ ਲੈਂਦੇ ਤਾਂ ਜੋ ਆਮ ਜਨਤਾ ਨੂੰ ਵੀ ਆਪਣੇ ਕੰਮ ਕਰਵਾਉਣ ਵਿੱਚ ਆ ਰਹੀਆਂ ਮੁਸ਼ਕਿਲਾਂ ਤੋਂ ਨਿਜਾਤ ਮਿਲ ਸਕੇ।  ਸੂਬਾ ਪ੍ਰਧਾਨ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦੇ ਹੋਏ ਕਿਹਾ ਕਿ 27 ਜੁਲਾਈ ਤੋਂ 30 ਜੁਲਾਈ ਤੱਕ ਪੰਜਾਬ ਦੇ ਸਮੂਹ ਡੀ. ਸੀ. ਦਫ਼ਤਰ ਦੇ ਕਰਮਚਾਰੀ ਅਤੇ ਸੀ. ਆਰ. ਓ. ਯੂਨੀਅਨ ਦੇ ਅਧਿਕਾਰੀ ਕਲਮਛੋੜ ਹੜਤਾਲ 'ਤੇ ਰਹਿਣਗੇ ਅਤੇ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਅਗਲੇ ਸੰਘਰਸ਼ ਦਾ ਐਲਾਨ 30 ਜੁਲਾਈ ਨੂੰ ਸੂਬਾ ਪੱਧਰੀ ਮੀਟਿੰਗ ਕਰਨ ਉਪਰੰਤ ਕੀਤਾ ਜਾਵੇਗਾ। 

ਇਹ ਵੀ ਪੜ੍ਹੋ- ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਵੱਡੀ ਖ਼ਬਰ, ਗੈਂਗਸਟਰ ਲਾਰੈਂਸ ਸਣੇ ਸਾਰੇ ਮੁਲਜ਼ਮਾਂ ਦੀ ਮਾਨਸਾ ਕੋਰਟ 'ਚ ਪੇਸ਼ੀ

PunjabKesari

ਦੂਜੇ ਪਾਸੇ ਕਰਮਚਾਰੀਆਂ ਦੇ ਸੂਬਾ ਪੱਧਰੀ ਪ੍ਰਦਰਸ਼ਨ ਦੇ ਮੱਦੇਨਜਰ ਪੁਲਸ ਪ੍ਰਸ਼ਾਸਨ ਅੱਜ ਪੱਬਾਂ ਭਾਰ ਵਿਖਾਈ ਦਿੱਤਾ ਜਿਸ ’ਚ ਡੀ. ਐੱਸ. ਪੀ. ਤਰਲੋਚਨ ਸਿੰਘ, ਐੱਸ. ਐੱਚ. ਓ. ਪਵਨ ਕੁਮਾਰ ਕਿਸੇ ਵੀ ਤਣਾਅ ਪੂਰਨ ਸਥਿਤੀ 'ਤੇ ਕਾਬੂ ਪਾਉਣ ਲਈ ਨਜ਼ਰ ਰੱਖ ਰਹੇ ਸਨ। ਇਸ ਮੌਕੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ, ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ, ਸੂਬਾ ਵਿੱਤ ਸਕੱਤਰ ਕਰਵਿੰਦਰ ਚੀਮਾ, ਸੀ. ਆਰ. ਓ. ਯੂਨੀਅਰ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਧੰਮ , ਸੀ. ਆਰ. ਓ. ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੁਖਚੈਨ ਸਿੰਘ ਚੰਨੀ, ਤਹਿਸੀਲਦਾਰ ਚੇਤਨ ਬੰਗੜ, ਤਹਿਸੀਲਦਾਰ ਕੁਲਦੀਪ ਸਿੰਘ ਅਤੇ ਹੋਰ ਉਨ੍ਹਾਂ ਦੇ ਸਾਥੀ, ਪੀ. ਐੱਸ. ਐੱਮ. ਐੱਸ. ਯੂ. ਦੇ ਸੂਬਾ ਜਨਰਲ ਸਕੱਤਰ ਪਿੱਪਲ ਸਿੰਘ, ਜ਼ਿਲ੍ਹਾ ਰੂਪਨਗਰ ਦੇ ਡੀ. ਸੀ. ਦਫ਼ਤਰ ਦੇ ਪ੍ਰਧਾਨ ਜਸਵੀਰ ਸਿੰਘ ਕੰਗ, ਪੀ. ਐੱਸ. ਐੱਮ. ਐੱਸ. ਯੂ. ਜ਼ਿਲ੍ਹਾ ਰੂਪਨਗਰ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਗਰੇਵਾਲ, ਡਰਾਈਵਰ ਯੂਨੀਅਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪਲਵਿੰਦਰ ਸਿੰਘ, ਡੀ. ਸੀ. ਰੂਪਨਗਰ ਦੇ ਸਮੂਹ ਮੁਲਾਜਮ ਅਤੇ ਕਮਿਸ਼ਨਰ ਦਫ਼ਤਰ ਰੂਪਨਗਰ ਦੇ ਸਮੂਹ ਮੁਲਾਜ਼ਮ, ਦਫ਼ਤਰ ਸਿਵਲ ਸਰਜਨ ਰੂਪਨਗਰ ਦੇ ਸਮੂਹ ਮੁਲਾਜਮ, ਪੀ. ਡਿਬਲਿਊ. ਡੀ. ਦਫ਼ਤਰ ਦੇ ਸਮੂਹ ਮੁਲਾਜ਼ਮ, ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਸਮੂਹ ਮੁਲਾਜਮ ਅਤੇ ਹੋਰ ਵੱਖ-ਵੱਖ ਵਿਭਾਗ ਦੇ ਕਰਮਚਾਰੀ ਇਸ ਰੋਸ ਧਰਨੇ ਅਤੇ ਅਰਥੀ ਫੂਕ ਮੁਜ਼ਾਹਰੇ ’ਚ ਸ਼ਾਮਲ ਹੋਏ।

ਇਹ ਵੀ ਪੜ੍ਹੋ- ਅੱਜ ਵੀ ਜ਼ਿੰਦਾ ਮੰਨਦੀ ਹੈ ਕਾਰਗਿਲ 'ਚ ਸ਼ਹੀਦ ਹੋਏ ਰਾਜੇਸ਼ ਨੂੰ ਮਾਂ, ਕਮਰੇ ਨੂੰ ਸਜਾਇਆ, ਪਰੋਸਦੀ ਹੈ ਪੁੱਤ ਲਈ ਖਾਣਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News