ਹੜ੍ਹ ਪ੍ਰਭਾਵਿਤ ਪਿੰਡਾਂ ’ਚੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ, ਇਕੋ ਦਿਨ 45 ਤੋਂ ਵੱਧ ਲੋਕਾਂ ਨੂੰ ਕੱਢਿਆ
Tuesday, Aug 26, 2025 - 06:53 PM (IST)

ਸੁਲਤਾਨਪੁਰ ਲੋਧੀ (ਧੀਰ)-ਬਿਆਸ ਦਰਿਆ ’ਚ ਪਾਣੀ ਦੇ ਉੱਚ ਪੱਧਰ ਕਾਰਨ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚੋਂ ਲੋਕਾਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਦਰਿਆ ਵਿਚ ਪਾਣੀ ਦੇ ਵਾਧੇ ਕਾਰਨ ਮੰਡ ਖੇਤਰ ਦੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ ਕੀਤੀ ਗਈ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਬਾਰਿਸ਼ ਨਾਲ ਹਰ ਪਾਸੇ ਤਬਾਹੀ! ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ, ਇਸ ਇਲਾਕੇ ਦਾ ਧੁੱਸੀ ਬੰਨ੍ਹ ਟੁੱਟਿਆ
ਉਨ੍ਹਾਂ ਦੱਸਿਆ ਕਿ ਐੱਸ. ਡੀ. ਆਰ. ਐੱਫ਼. ਦੀਆਂ ਟੀਮਾਂ ਵੱਲੋਂ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ ਅਤੇ ਬਾਊਪੁਰ ਕਦੀਮ, ਸਾਂਗਰਾ, ਰਾਮਪੁਰ ਗੋਰਾ, ਮੰਡ ਭੀਮ ਕਦੀਮ, ਮੰਡ ਬੰਧੂ ਜਦੀਦ, ਮੁਹੰਮਦਾਬਾਦ ਆਦਿ ’ਚੋਂ ਲਗਭਗ 45 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ, ਇਨ੍ਹਾਂ ਵਿਚ ਜ਼ਿਆਦਾਤਰ ਮਹਿਲਾਵਾਂ ਅਤੇ ਬੱਚੇ ਸਨ।
ਐੱਸ. ਡੀ. ਆਰ. ਐੱਫ਼. ਦੇ ਟੀਮ ਕਮਾਂਡਰ ਇੰਸਪੈਕਟਰ ਦੀਪਕ ਨੇ ਦੱਸਿਆ ਕਿ ਐੱਸ. ਡੀ. ਆਰ. ਐੱਫ਼. ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਦੇ ਨਾਲ-ਨਾਲ ਉਨ੍ਹਾਂ ਦਾ ਕੀਮਤੀ ਸਾਮਾਨ ਵੀ ਕੱਢਿਆ ਜਾ ਰਿਹਾ ਹੈ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸਹਾਇਤਾ ਲਈ ਲੋਕ ਜ਼ਿਲਾ ਪੱਧਰੀ ਕੰਟਰੋਲ ਰੂਮ ਨੰਬਰ 01822-231990, ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ਦੇ ਹੜ੍ਹ ਰੋਕੂ ਕੰਟਰੋਲ ਰੂਮ 01828-222169 ਅਤੇ ਭੁਲੱਥ ਸਬ ਡਿਵੀਜ਼ਨ ਦੇ ਪ੍ਰਭਾਵਿਤ ਖੇਤਰਾਂ ਲਈ ਹੈਲਪਲਾਈਨ 01822-271829 ਉੱਪਰ ਸੰਪਰਕ ਕਰਨ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਰੁੜ ਗਿਆ ਪੰਜਾਬ ਦੇ ਮੇਨ ਹਾਈਵੇਅ ਦਾ ਇਕ ਹਿੱਸਾ, ਹਿਮਾਚਲ ਨਾਲ ਟੁੱਟ ਸਕਦੈ ਸੰਪਰਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e