ਜਲੰਧਰ ਦੇ ਦੋਮੋਰੀਆ ਪੁਲ ''ਤੇ ਬੋਰਿੰਗ ਦੌਰਾਨ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
Monday, Aug 17, 2026 - 11:35 AM (IST)
ਜਲੰਧਰ (ਖੁਰਾਣਾ)-ਰੇਲਵੇ ਸਟੇਸ਼ਨ ਨੇੜੇ ਸਥਿਤ ਦੋਮੋਰੀਆ ਪੁਲ ’ਤੇ ਬਰਸਾਤ ਦੇ ਦਿਨਾਂ ਵਿਚ ਪਾਣੀ ਭਰਨ ਦੀ ਸਮੱਸਿਆ ਸਾਲਾਂ ਪੁਰਾਣੀ ਹੈ। ਇਸ ਸਮੱਸਿਆ ਦੇ ਹੱਲ ਲਈ ਜਲੰਧਰ ਨਗਰ ਨਿਗਮ ਵੱਲੋਂ ਪੁਲ ’ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਵਾਟਰ ਰੀਚਾਰਜਿੰਗ ਪ੍ਰਾਜੈਕਟ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਹ ਕੰਮ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਵੱਡੀ ਵਾਰਦਾਤ! ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਆੜ੍ਹਤੀ ਦਾ ਬੇਰਹਿਮੀ ਨਾਲ ਕਤਲ
ਸਤੰਤਰਤਾ ਦਿਵਸ ਦੇ ਦਿਨ ਜਦੋਂ ਲੋਕ ਆਜ਼ਾਦੀ ਦਾ ਜਸ਼ਨ ਮਨਾ ਰਹੇ ਸਨ, ਉਸੇ ਦੌਰਾਨ ਦੋਮੋਰੀਆ ਪੁਲ ’ਤੇ ਚੱਲ ਰਹੇ ਬੋਰਿੰਗ ਦੇ ਕੰਮ ’ਚ ਇਕ ਮਸ਼ੀਨ ’ਚ ਅਚਾਨਕ ਕਰੰਟ ਆ ਜਾਣ ਨਾਲ ਇਕ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਬੰਗਾਲ ਦਾ ਰਹਿਣ ਵਾਲਾ ਨੌਜਵਾਨ ਦੱਸਿਆ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਉਸ ਦੇ ਸਾਥੀ ਉਸ ਨੂੰ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੰਤ ਸਿਨੇਮਾ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਦੇ ਦੁਕਾਨਦਾਰਾਂ ਅਤੇ ਪ੍ਰਧਾਨ ਲਲਿਤ ਮਹਿਤਾ ਨੇ ਦੋਸ਼ ਲਾਇਆ ਕਿ ਹਾਦਸਾ ਠੇਕੇਦਾਰ ਕੰਪਨੀ ਦੀ ਕਥਿਤ ਲਾਪ੍ਰਾਵਾਹੀ ਕਾਰਨ ਹੋਇਆ। ਉਨ੍ਹਾਂ ਕਿਹਾ ਕਿ ਕੰਮ ਦੌਰਾਨ ਮਜ਼ਦੂਰਾਂ ਦੀ ਸੁਰੱਖਿਆ ਲਈ ਉਚਿਤ ਪ੍ਰਬੰਧ ਨਹੀਂ ਕੀਤੇ ਗਏ ਸਨ ਅਤੇ ਨਾ ਹੀ ਜ਼ਰੂਰੀ ਸੁਰੱਖਿਆ ਉਪਾਅ ਕੀਤੇ ਗਏ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert
ਲਲਿਤ ਮਹਿਤਾ ਨੇ ਜਲੰਧਰ ਪੁਲਸ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਕਰਕੇ ਠੇਕੇਦਾਰ ਕੰਪਨੀ ਦੇ ਖ਼ਿਲਾਫ਼ ਉਚਿਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਹਾਦਸੇ ਲਈ ਕਿਸੇ ਦੀ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਲੋਕਾਂ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਇਹ ਵੀ ਪੜ੍ਹੋ: ਪੰਜਾਬ ਦੇ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! 3 ਲੋਕਾਂ ਦੀ ਮੌਤ, ਮੰਜ਼ਰ ਵੇਖ ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
