ਮਜ਼ਦੂਰ ਦੀ ਨਾਬਾਲਗ ਧੀ ਨੂੰ ਲੈ ਕੇ ਭੱਜਿਆ ਨੌਜਵਾਨ, ਪੁਲਸ ਨੇ ਦਰਜ ਕੀਤਾ ਅਗਵਾ ਦਾ ਕੇਸ

02/01/2021 1:39:36 PM

ਜਲੰਧਰ (ਮ੍ਰਿਦੁਲ)-ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਲੈਦਰ ਕੰਪਲੈਕਸ ਦੇ ਨੇੜੇ ਰਹਿੰਦੇ ਇਕ ਫੈਕਟਰੀ ਦੇ ਮਜ਼ਦੂਰ ਦੀ ਨਾਬਾਲਗ ਧੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਨਾਬਾਲਗਾ ਨੂੰ ਉਸ ਦੇ ਗੁਆਂਢ ਵਿਚ ਰਹਿੰਦਾ ਇਕ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ, ਜਿਸ ਵਿਰੁੱਧ ਪੁਲਸ ਨੇ ਅਗਵਾ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਫਿਲੌਰ ’ਚ ਵੱਡੀ ਵਾਰਦਾਤ: ਹਮਲਾਵਰਾਂ ਨੇ ਮੰਦਿਰ ਦੇ ਪੁਜਾਰੀ ਨੂੰ ਮਾਰੀਆਂ ਗੋਲੀਆਂ

ਐੱਸ. ਐੱਚ. ਓ. ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਨਾਬਾਲਗਾ ਦੇ ਪਿਤਾ ਨੇ ਦੋਸ਼ ਲਾਇਆ ਕਿ ਉਸ ਦੀਆਂ ਦੋ ਧੀਆਂ ਅਤੇ ਇਕ ਪੁੱਤ ਹੈ। ਵੱਡੀ ਧੀ 17 ਸਾਲ ਦੀ ਹੈ, ਜਿਹੜੀ ਸ਼ਨੀਵਾਰ ਸ਼ਾਮ ਤੋਂ ਲਾਪਤਾ ਹੈ। ਉਨ੍ਹਾਂ ਉਸ ਦੀ ਕਾਫੀ ਭਾਲ ਕੀਤੀ ਪਰ ਉਹ ਨਹੀਂ ਮਿਲੀ। ਜਦੋਂ ਇਸ ਬਾਰੇ ਡੂੰਘਾਈ ਨਾਲ ਪਤਾ ਕੀਤਾ ਤਾਂ ਜਾਣਿਆ ਕਿ ਗੁਆਂਢ ਵਿਚ ਰਹਿੰਦਾ ਇਕ ਨੌਜਵਾਨ ਵੀ ਘਰੋਂ ਗਾਇਬ ਹੈ। ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਧੀ ਨੂੰ ਉਹੀ ਨੌਜਵਾਨ ਭਜਾ ਕੇ ਲੈ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨਾਬਾਲਗਾ ਦੀ ਬਰਾਮਦਗੀ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ ਵਿਚ ਵੱਡੀ ਵਾਰਦਾਤ, ਤਲਵਾਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਵੱਢਿਆ ਗੁੱਟ

shivani attri

This news is Content Editor shivani attri