ਟਰੰਪ ਦਾ ਪੁਤਲਾ ਸਾੜ ਕੇ ਵਰਕਰਾਂ ਨੇ ਕੀਤਾ ਰੋਸ ਮੁਜ਼ਾਹਰਾ

02/24/2020 6:24:01 PM

ਗੜ੍ਹਸ਼ੰਕਰ (ਸ਼ੋਰੀ)— ਲਾਲ ਝੰਡਾ ਭੱਠਾ ਪੰਜਾਬ ਮਜਦੂਰ ਯੂਨੀਅਨ, ਭਾਰਤ ਨਿਰਮਾਣ ਮਿਸਤਰੀ ਮਜਦੂਰ ਯੂਨੀਅਨ ਅਤੇ ਮਨਰੇਗਾ ਮਜਦੂਰ ਯੂਨੀਅਨ ਦੇ ਵਰਕਰਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੌਰੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਇਸ ਮੌਕੇ ਟਰੰਪ ਦਾ ਪੁਤਲਾ ਵੀ ਫੂਕਿਆ। ਸੀਟੂ ਦੇ ਸੱਦੇ 'ਤੇ ਕੀਤੇ ਇਸ ਮੌਕੇ ਪ੍ਰਦਰਸ਼ ਨੂੰ ਸੰਬੋਧਨ ਕਰਦੇ ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ 24 ਅਤੇ 25 ਫਰਵਰੀ ਦਾ ਭਾਰਤ ਦੌਰਾ ਭਾਰਤ ਦੇ ਰਾਸ਼ਟਰੀ ਹਿੱਤਾਂ ਦੇ ਖਿਲਾਫ ਹੈ।
ਭਾਰਤ ਦੌਰੇ ਤੋਂ ਪਹਿਲਾਂ ਹੀ ਅਮਰੀਕਾ ਸ਼ਾਮਰਾਜ ਨੇ ਭਾਰਤ ਨੂੰ ਵਿਕਾਸਸ਼ੀਲ ਦੇਸ਼ਾਂ ਦੀ ਸੂਚੀ ਤੋਂ ਬਾਹਰ ਕੱਢ ਕੇ ਭਾਰਤ ਨੂੰ ਵਿਕਾਸਸ਼ੀਲ ਦੇਸ਼ ਹੋਣ ਦੀ ਹੈਸੀਅਤ 'ਚ ਮਿਲਣ ਵਾਲੀਆਂ ਆਰਥਿਕ ਅਤੇ ਵਪਾਰਿਕ ਸਹੂਲਤਾਂ ਬੰਦ ਕਰ ਦਿੱਤੀਆਂ। ਇਸ ਮੌਕੇ ਸੀਟੂ ਦੇ ਜ਼ਿਲਾ ਜਨਰਲ ਸਕੱਤਰ ਕਾਮਰੇਡ ਮਹਿੰਦਰ ਕੁਮਾਰ ਬੱਡੋਆਣ ਨੇ ਕਿਹਾ ਕਿ ਅਮਰੀਕਾ ਸ਼ਾਮਰਾਜ ਨੇ ਹਮੇਸ਼ਾ ਭਾਰਤ ਦੇ ਰਾਸ਼ਟਰਪਤੀ ਹਿੱਤਾਂ ਦੇ ਖਿਲਾਫ ਕੰਮ ਕੀਤਾ ਹੈ। ਭਾਰਤ ਦੀ ਅੰਦਰੂਨੀ ਸੁਰੱਖਿਆ ਲਈ ਅਨੇਕਾਂ ਪ੍ਰਕਾਰ ਦੇ ਅੱਤਵਾਦੀ ਅਨਸਰਾਂ ਦੀ ਸ਼ਰੇਆਮ ਮਦਦ ਕੀਤੀ।


shivani attri

Content Editor

Related News