ਸਿਵਲ ਸਰਜਨ ਦਫ਼ਤਰ ਮੂਹਰੇ ਦਿੱਤੀ ਜਾ ਰਹੀ ਭੁੱਖ ਹੜਤਾਲ ਅਜੇ ਵੀ ਜਾਰੀ

07/31/2020 1:12:58 PM

ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ ਅੱਜ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਅੱਗੇ ਦਿੱਤੀ ਜਾ ਰਹੀ ਭੁੱਖ ਹੜਤਾਲ 7 ਦਿਨ 'ਚ ਸ਼ਾਮਲ ਹੋ ਗਈ ਹੈ। ਭੁੱਖ ਹੜਤਾਲ 'ਚ ਕਰਨਦੀਪ ਸਿੰਘ, ਅਮਿਤ ਕੁਮਾਰ, ਬਲਵੀਰ ਕੋਰ, ਬਿਮਾਲਾ ਦੇਵੀ ਅਤੇ ਕਮਲੇਸ਼ ਦੇਵੀ ਆਦਿ ਹਾਜ਼ਰ ਹੋਏ।  ਇਸ ਮੌਕੇ ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਰਕਾਰ ਵਿਰੁਧ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਏ. ਐੱਨ. ਐੱਮ. ਬਲਵੀਰ ਕੌਰ ਨੇ ਦੱਸਿਆ ਕਿ ਸੰਘਰਸ ਕਮੇਟੀ ਵੱਲੋਂ ਅੱਜ 7 ਦਿਨ 'ਚ ਭੁੱਖ ਹੜਤਾਲ ਸ਼ਾਮਲ ਹੋ ਗਈ ਹੈ ਪਰ ਪੰਜਾਬ ਸਰਕਾਰ ਦੇ ਕੰਨ 'ਤੇ ਜੂੰ ਵੀ ਨਹੀਂ ਸਰਕੀ। ਬੜੀ ਮਾੜੀ ਗੱਲ ਹੈ, ਵੋਟਾਂ ਵੇਲੇ ਘਰ-ਘਰ ਰੋਜ਼ਗਾਰ ਦੇ ਵਾਅਦੇ ਕਰਨ ਵਾਲੀ ਸਰਕਾਰ ਹੁਣ ਆਪਣੇ ਵਾਆਦਿਆਂ ਤੋਂ ਮੁੱਕਰ ਰਹੀ ਹੈ ਅਤੇ ਮੁਲਾਜ਼ਮ ਵਿਰੋਧੀ ਨੀਤੀ ਆਪਣਾ ਰਹੀ ਹੈ।

PunjabKesari

ਉਨ੍ਹਾਂ ਦੱਸਿਆ ਕਿ ਡਾਇਰੈਕਟਰ ਸਿਹਤ, ਮੁੱਖ ਮੰਤਰੀ ਪੰਜਾਬ, ਸਿਹਤ ਮੰਤਰੀ ਨੂੰ ਪਹਿਲਾਂ ਵੀ ਐੱਸ. ਐੱਮ. ਓਜ਼ ਅਤੇ ਸਿਵਲ ਸਰਜਨ ਰਾਹੀ ਮੰਗ ਪੱਤਰ ਭੇਜੇ ਜਾ ਚੁੱਕੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਇਸ 'ਤੇ ਕਈ ਵੀ ਧਿਆਨ ਨਹੀਂ ਦਿੱਤਾ ਗਿਆ । ਜਿਸ ਕਰਕੇ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਰੋਸ ਦੇ ਤੌਰ 'ਤੇ ਫੈਸਲਾ ਕੀਤਾ ਗਿਆ ਕਿ ਸਰਕਾਰ ਦੀਆਂ ਮਾਰੂ ਨੀਤੀਆ ਦਾ ਸਿਹਤ ਕਾਮੇ ਡੱਟ ਕੇ ਵਿਰੋਧ ਕਰਨਗੇ ਅਤੇ ਸਿਹਤ ਕਾਮੇ ਨਪੀੜਨ ਵਾਲੀਆਂ ਨੀਤੀਆਂ ਨੰ ਲਾਗੂ ਨਹੀਂ ਕਰਨ ਦੇਣਗੇ । ਸੰਘਰਸ਼ ਕਮੇਟੀ ਵੱਲੋ ਐੱਨ. ਐੱਚ. ਐੱਮ. ਅਤੇ 2211 ਅਤੇ ਠੇਕੇ ਅਧਾਰਿਤ ਕਾਮਿਆ ਨੂੰ ਪੱਕਾ ਕਰਨ ਅਤੇ ਨਵ ਨਿਯੁਕਤ ਕਾਮਿਆ ਦਾ ਪ੍ਰਵੇਸ਼ਨ ਪੀਰਡ ਦੋ ਸਾਲ ਕਰਨ ਅਤੇ ਸਮੁਚੇ ਮਲਟੀਪਰਪਜ ਕੇਡਰ ਨੂੰ ਕੋਵਿਡ 19 ਦੋਰਾਨ ਕੀਤੇ ਕੰਮ ਬਦਲੇ ਸ਼ਪੈਸ਼ਲ ਇੰਕਰੀਮੈਟ ਦੇਣ ਤੱਕ ਲਗਤਾਰ ਸੰਘਰਸ਼ ਕੀਤਾ ਜਾਵੇਗਾ ।

PunjabKesari

ਸੂਬਾ ਕਮੇਟੀ ਮੈਬਰ ਨੇ ਦੱਸਿਆ ਕਿ ਅੱਜ ਤੋਂ ਰੋਜ਼ ਲਗਾਤਾਰ ਪੰਜ ਸਾਥੀ ਜ਼ਿਲ੍ਹਾ ਹੈਡਕੁਆਟਰ 'ਤੇ ਭੁੱਖ ਹੜਤਾਲ 'ਤੇ ਬੈਠਿਆਂ ਕਰਨਗੇ। ਜੇਕਰ ਸਰਕਾਰ ਨੇ ਸਿਹਤ ਕਾਮਿਆ ਦੀਆਂ ਮੰਗਾ ਨਾ ਮੰਨੀਆਂ ਤਾਂ 7 ਅਗਸਤ 2020 ਨੂੰ ਮੁੱਖ ਮੰਤਰੀ ਪੰਜਾਬ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਭਰਤਾਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸਾਡਾ ਸਾਥ ਦੇਣ ਕਿਉਂਕਿ ਇਸ ਸਮੇਂ ਪੰਜਾਬ ਦਾ ਕੋਈ ਮੁਲਾਜ਼ਮ ਇਕੱਲਾ ਸੰਘਰਸ਼ ਨਹੀਂ ਲੜ ਸਕਦਾ ਅਤੇ ਸਾਂਝੇ ਮੰਚ 'ਤੇ ਇਕੱਠਿਆਂ ਹੋ ਕੇ ਹੀ ਲੜਾਈ ਲੜੀ ਜਾ ਸਕਦੀ ਹੈ। ਇਸ ਮੌਕੇ ਲਖਵਿੰਦਰ ਸਿੰਘ, ਵਿਰਸ਼ਾ ਸਿੰਘ, ਗੁਰਨਾਮ ਸਿੰਘ, ਸਵਿਤਾ ਕੁਮਾਰੀ ਆਦਿ ਹਾਜ਼ਰ ਸਨ।


shivani attri

Content Editor

Related News