ਮੁਲਾਜ਼ਮਾਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

Thursday, Nov 26, 2020 - 06:05 PM (IST)

ਮੁਲਾਜ਼ਮਾਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਜਲੰਧਰ (ਸੋਨੂੰ)— ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਮਜ਼ਦੂਰ ਯੂਨੀਅਨ ਵੱਲੋਂ ਨਗਰ ਨਿਗਮ ਜਲੰਧਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ 'ਚ ਆਏ ਰਾਜਾ ਵੜਿੰਗ ਨੇ ਡਾ. ਧਰਮਵੀਰ ਗਾਂਧੀ ਦੀ ਪੋਸਟ ਨੂੰ ਕੀਤਾ ਨਕਲ, ਹੋਏ ਟਰੋਲ

PunjabKesari

ਪ੍ਰਦਰਸ਼ਨ ਦੀ ਨੁਮਾਇੰਦਗੀ ਕਰਦੇ ਹੋਏ ਚੰਦਨ ਗਰੇਵਾਲ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਹੋਵੇ ਜਾਂ ਫਿਰ ਪੰਜਾਬ ਸਰਕਾਰ ਦੋਵੇਂ ਹੀ ਮੁਲਾਜ਼ਮਾਂ ਅਤੇ ਮਜ਼ਦੂਰਾਂ ਖ਼ਿਲਾਫ਼ ਕੰਮ ਕਰ ਰਹੀ ਹੈ। ਅੱਜ ਦੇ ਸਮੇਂ 'ਚ ਕਿਸਾਮ ਆਪਣੇ ਸੰਘਰਸ਼ ਲਈ ਦਿੱਲੀ ਰਵਾਨਾ ਹੋਇਆ ਹੈ, ਜਿਸ ਨੂੰ ਹਰਿਆਣਾ 'ਚ ਰੋਕਿਆ ਗਿਆ ਹੈ ਅਤੇ ਉਨ੍ਹਾਂ 'ਤੇ ਪਾਣੀ ਦੀਆਂ ਬੌਛਾਰਾਂ ਛੱਡਣ ਸਮੇਤ ਹੰਝੂ ਗੈਸ ਦੇ ਗੋਲੇ ਵੀ ਛੱਡੇ ਗਏ ਹਨ।

ਇਹ ਵੀ ਪੜ੍ਹੋ: ਫਗਵਾੜਾ: ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਬਹੁਤ ਮਜ਼ਬੂਤ ਹੈ ਅਤੇ ਉਹ ਆਪਣੇ ਹੱਕ ਲਈ ਹਰ ਹਾਲ 'ਚ ਦਿੱਲੀ ਪਹੁੰਚੇਗਾ। ਉਨ੍ਹਾਂ ਦੇਸ਼ਭਰ ਦੇ ਕਿਸਾਨਾਂ ਨੂੰ ਪ੍ਰਣਾਮ ਕਰਦੇ ਹੋਏ ਉਨ੍ਹਾਂ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ​​​​​​​: ਕਿਸਾਨਾਂ ਨੂੰ ਹਰਿਆਣਾ ਸਰਹੱਦ 'ਤੇ ਰੋਕੇ ਜਾਣ ਨੂੰ ਲੈ ਕੇ ਕੈਪਟਨ ਦੀ ਖੱਟੜ ਨੂੰ ਖ਼ਾਸ ਅਪੀਲ


author

shivani attri

Content Editor

Related News