ਜਲ ਸਪਲਾਈ ਤੇ ਸੈਨੀਟੇਸ਼ਨ ਮਹਿਕਮੇ ਦੇ ਠੇਕਾ ਕਾਮਿਆਂ ਨੇ ਤਨਖ਼ਾਹ ਨਾ ਮਿਲਣ ਕਾਰਨ ਜਤਾਇਆ ਰੋਸ

02/02/2022 3:08:13 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਬਰਾਂਚ ਟਾਂਡਾ ਵੱਲੋ ਬਰਾਂਚ ਪ੍ਰਧਾਨ ਕਮਲਜੀਤ ਸਿੰਘ ਜੌੜਾ ਅਤੇ ਬਰਾਂਚ ਜਰਨਲ ਸਕੱਤਰ ਪਰਦੀਪ ਸਿੰਘ ਨੇ ਦੱਸਿਆ ਕਿ ਜਲ ਸਪਲਾਈ ਮਹਿਕਮੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਇਨਲਿਸਟਮੈਟ ਠੇਕਾ ਵਰਕਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾ ਨਹੀ ਮਿਲੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ। 

ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੇ ਪੁਲਸ ਕਮਿਸ਼ਨਰ, ਡਰੱਗ ਮਾਫ਼ੀਆ ’ਤੇ ਸ਼ਿਕੰਜਾ ਕੱਸਣ ਲਈ ਦਿੱਤੇ ਸਖ਼ਤ ਨਿਰਦੇਸ਼

ਇਸ ਸਬੰਧੀ ਜਥੇਬੰਦੀ ਵੱਲੋਂ ਮਹਿਕਮੇ ਦੀ ਉੱਚ ਮੈਨੇਜਮੈਂਟ ਨਾਲ ਗੱਲ ਬਾਤ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਲਾਰੇ ਲਾ ਕੇ ਢੰਗ ਟਪਾਏ ਜਾ ਰਹੇ ਹਨ ਪਰ ਅਜੇ ਤੱਕ ਫੰਡ ਨਹੀ ਭੇਜੇ ਜਾ ਰਹੇ, ਜਿਸ ਕਾਰਨ ਤਨਖ਼ਾਹਾਂ ਨਹੀ ਮਿਲ ਰਹੀਆ ਹਨ। ਇਸ ਤੋਂ ਮਹਿਕਮੇ ਮਾੜੀ ਦੀ ਕਾਰਗੁਜ਼ਾਰੀ ਦਾ ਸਾਫ਼ ਪਤਾ ਚਲਦਾ ਹੈ। ਇਸ ਲਈ ਰੋਸ ਵਜੋਂ ਅੱਜ ਜਥੇਬੰਦੀ ਵੱਲੋ 7 ਤਾਰੀਖ਼ ਤੱਕ ਤਨਖਾਹਾਂ ਦੇਣ ਵਾਲੇ ਪੱਤਰ ਨੂੰ ਫੂਕ ਕੇ ਰੋਸ ਵਿਖਾਵਾ ਕੀਤਾ ਗਿਆ ਅਤੇ ਮਹਿਕਮੇ ਦੀ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਲਈ ਜੇਕਰ ਜਲਦ ਹੀ ਵਿਭਾਗ  ਨੇ ਤਨਖ਼ਾਹ ਦੇ ਫੰਡ ਜਾਰੀ ਨਹੀ ਕੀਤੇ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰੇਗੀ, ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸ਼ਰਨਜੀਤ ਸਿੰਘ, ਰਣਜੀਤ ਕੁਮਾਰ ਗਿੱਲ, ਅਸ਼ੋਕ ਕੁਮਾਰ,ਰਮਨ ਸੈਣੀ, ਮਹਿੰਦਰ ਸਿੰਘ ਮੌਜੂਦ ਸਨ। 

ਇਹ ਵੀ ਪੜ੍ਹੋ: ਕਬਾੜ ਚੁਗਣ ਵਾਲੀ ਬਜ਼ੁਰਗ ਬੀਬੀ ਨੂੰ ਕੁੱਟ-ਕੁੱਟ ਸਰੀਰ 'ਤੇ ਪਾਏ ਨੀਲ, ਝੋਲੇ ਦੀ ਤਲਾਸ਼ੀ ਲਈ ਤਾਂ ਖੁੱਲ੍ਹੀਆਂ ਅੱਖਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News