ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ

Thursday, Jul 02, 2026 - 05:46 PM (IST)

ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ

ਜਲੰਧਰ: ਪੰਜਾਬ 'ਚ ਮੌਨਸੂਨ ਨੇ ਰਫ਼ਤਾਰ ਫੜ ਲਈ ਹੈ। ਵੀਰਵਾਰ ਤੜਕਸਾਰ ਸੂਬੇ ਦੇ ਕਈ ਇਲਾਕਿਆਂ 'ਚ ਗਰਜ-ਚਮਕ ਨਾਲ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਭਾਰਤ ਮੌਸਮ ਵਿਭਾਗ ਚੰਡੀਗੜ੍ਹ ਨੇ 2 ਜੁਲਾਈ ਤੋਂ 6 ਜੁਲਾਈ ਤੱਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ 70,66,400 ਰੁਪਏ ਦਾ ਸੋਨਾ ਜ਼ਬਤ

ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਨੂੰ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ।  ਅੱਜ 2 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮੋਗਾ 'ਚ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦਾ ਅਲਰਟ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਡਾਕ ਘਰਾਂ 'ਚ ਐਤਵਾਰ ਤੇ ਸਰਕਾਰੀ ਛੁੱਟੀਆਂ ਰੱਦ, ਜਾਣੋ ਵਜ੍ਹਾ

ਉੱਥੇ ਹੀ 3 ਜੁਲਾਈ ਤੋਂ 6 ਜੁਲਾਈ ਤੱਕ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ 'ਚ ਗਰਜ-ਚਮਕ ਨਾਲ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ 'ਯੈਲੋ ਅਲਰਟ' ਵੀ ਜਾਰੀ ਰਹੇਗਾ।  

ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਚੱਲ ਰਿਹਾ ਸੀ ਹੈਰਾਨੀਜਨਕ ਕਾਰਾ, ਜੇਲ੍ਹ ਵਾਰਡਰ ਹੋਇਆ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News