ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਨੌਜਵਾਨ ਨੇ ਕੀਤੀ ਖੁਦਕੁਸ਼ੀ

08/09/2019 7:05:52 PM

ਹੁਸ਼ਿਆਰਪੁਰ (ਜ.ਬ.)— ਥਾਣਾ ਸਦਰ ਅਧੀਨ ਆਉਂਦੇ ਪਿੰਡ ਜਹਾਨ ਖੇਲਾਂ ਵਿਖੇ ਸ਼ੁਕੱਰਵਾਰ ਸਵੇਰੇ ਮਾਨਸਿਕ ਪ੍ਰੇਸ਼ਾਨੀ ਕਾਰਣ ਕੋਈ ਜ਼ਹਿਰੀਲੀ ਦਵਾਈ ਨਿਗਲਣ ਨਾਲ 26 ਸਾਲਾ ਧਰਮਵੀਰ ਦੀ ਹਾਲਤ ਖਰਾਬ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਉਸਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਜਿਥੇ ਇਲਾਜ ਦੌਰਾਨ ਧਰਮਵੀਰ ਦੀ ਮੌਤ ਹੋ ਗਈ।
ਸਿਵਲ ਹਸਪਤਾਲ ਵਿਖੇ ਮ੍ਰਿਤਕ ਧਰਮਵੀਰ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਧਰਮਵੀਰ ਮੂਲ ਰੂਪ ਵਿਚ ਯੂ. ਪੀ. ਦੇ ਬੰਦਾਯੂ ਦਾ ਰਹਿਣ ਵਾਲਾ ਹੈ ਅਤੇ ਜਹਾਨ ਖੇਲਾਂ ਸਥਿਤ ਖੇਤਾਂ ਵਿਚ ਕੰਮ ਕਰਨ ਵਾਲੇ ਆਪਣੇ ਇਕ ਰਿਸ਼ਤੇਦਾਰ ਨੂੰ ਕਦੇ-ਕਦੇ ਮਿਲਣ ਆਉਂਦਾ ਸੀ। ਸ਼ੁਕੱਰਵਾਰ ਸਵੇਰੇ ਉਹ ਆਪਣੇ ਮੋਟਰਸਾਈਕਲ 'ਤੇ ਸ਼ਹਿਰ ਗਿਆ ਸੀ। ਸ਼ਹਿਰ ਤੋਂ ਪਰਤਦੇ ਹੀ ਉਸਨੇ ਮਾਨਸਿਕ ਪ੍ਰੇਸ਼ਾਨੀ ਕਾਰਣ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਉਸਦੀ ਮੌਤ ਹੋ ਗਈ। ਪੁਲਸ ਅਨੁਸਾਰ ਯੂ. ਪੀ. ਤੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।


KamalJeet Singh

Content Editor

Related News