ਗਲਤ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ

05/23/2020 7:06:48 PM

ਟਾਂਡਾ ਉੜਮੁੜ, (ਪੰਡਿਤ, ਕੁਲਦੀਸ਼, ਮੋਮੀ)- ਪਿੰਡ ਮਿਆਣੀ ਦੇ ਇਕ ਨੌਜਵਾਨ ਦੀ ਭੁਲੇਖੇ ਨਾਲ ਗਲਤ ਦਵਾਈ ਖਾ ਲੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਮਨਦੀਪ ਸਿੰਘ (20) ਪੁੱਤਰ ਬਲਵਿੰਦਰ ਸਿੰਘ ਵਾਸੀ ਵਾਰਡ ਨੰਬਰ 2 ਮਿਆਣੀ ਦੇ ਰੂਪ ਵਿਚ ਹੋਈ ਹੈ। ਟਾਂਡਾ ਪੁਲਸ ਨੇ ਇਸ ਸਬੰਧੀ ਮ੍ਰਿਤਕ ਨੌਜਵਾਨ ਦੀ ਮਾਂ ਹਰਬੰਸ ਕੌਰ ਦੇ ਬਿਆਨਾਂ ਦੇ ਆਧਾਰ 'ਤੇ 174 ਸੀ. ਆਰ. ਪੀ. ਸੀ. ਅਧੀਨ ਲੋੜੀਂਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਮਾਤਾ ਹਰਬੰਸ ਕੌਰ ਨੇ ਆਪਣੇ ਬਿਆਨ ਵਿਚ ਦੱਸਿਆ ਕਿ ਉਸ ਦੇ ਪੁੱਤਰ ਨੇ ਬੀਤੀ ਰਾਤ ਗਲਤੀ ਨਾਲ ਕੋਈ ਗਲਤ ਦਵਾਈ ਖਾ ਲਈ। ਹਾਲਤ ਵਿਗੜਨ ਤੋਂ ਬਾਅਦ ਉਸਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੇ ਉਸ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇਣ ਉਪਰੰਤ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਅੱਜ ਸਵੇਰੇ ਉਸਦੀ ਮੌਤ ਹੋ ਗਈ।


Bharat Thapa

Content Editor

Related News