ਬਜ਼ੁਰਗਾਂ ਦੇ ਏ. ਟੀ. ਐੱਮ. ਬਦਲ ਕੇ ਪੈਸੇ ਕਢਵਾਉਣ ਵਾਲੇ ਨੌਜਵਾਨ ਗ੍ਰਿਫ਼ਤਾਰ

12/12/2020 5:29:51 PM

ਜਲੰਧਰ (ਜ. ਬ.)— ਚੌਕੀ ਫੋਕਲ ਪੁਆਇੰਟ ਦੀ ਪੁਲਸ ਨੇ ਬਜ਼ੁਰਗਾਂ ਦੇ ਏ. ਟੀ. ਐੱਮ. ਬਦਲ ਕੇ ਉਨ੍ਹਾਂ ਦੇ ਖਾਤੇ ਵਿਚੋਂ ਪੈਸੇ ਕਢਵਾਉਣ ਵਾਲੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਨਕਦੀ ਅਤੇ ਬਦਲੇ ਹੋਏ ਏ. ਟੀ. ਐੱਮ. ਵੀ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ: ਤਾਲਾਬੰਦੀ 'ਚ ਇਨ੍ਹਾਂ ਨੌਜਵਾਨਾਂ ਨੇ ਯੂ-ਟਿਊਬ ਤੋਂ ਸਿੱਖੇ ਅਨੋਖੇ ਗੁਰ, ਸੱਚ ਸਾਹਮਣੇ ਆਉਣ 'ਤੇ ਪੁਲਸ ਦੇ ਉੱਡੇ ਹੋਸ਼

ਜਾਣਕਾਰੀ ਅਨੁਸਾਰ ਚੌਕੀ ਫੋਕਲ ਪੁਆਇੰਟ ਦੇ ਇੰਚਾਰਜ ਮਦਨ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ ਬਜ਼ੁਰਗਾਂ ਦੇ ਏ. ਟੀ. ਐੱਮ. ਬਦਲ ਕੇ ਧੋਖੇ ਨਾਲ ਪਾਸਵਰਡ ਲੈ ਕੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚੋਂ ਪੈਸੇ ਕਢਵਾ ਰਹੇ ਹਨ। ਜਦੋਂ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕੀਤੀ ਤਾਂ ਸੀ. ਸੀ. ਟੀ. ਵੀ. ਫੁਟੇਜ ਅਤੇ ਹਿਊਮਨ ਰਿਸੋਰਸ ਤੋਂ ਇਨਪੁੱਟ ਮਿਲਣ ਤੋਂ ਬਾਅਦ ਪੁਲਸ ਨੇ ਉਕਤ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਕੋਲੋਂ 8 ਹਜ਼ਾਰ ਰੁਪਏ ਅਤੇ 6 ਏ. ਟੀ. ਐੱਮ. ਕਾਰਡ ਵੀ ਬਰਾਮਦ ਕੀਤੇ ਗਏ ਹਨ। ਇਹ ਏ. ਟੀ. ਐੱਮ. ਕਾਰਡ ਬਦਲੇ ਹੋਏ ਸਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ-ਕਪੂਰਥਲਾ ਰੇਲਵੇ ਟਰੈਕ 'ਤੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਧੜ ਨਾਲੋਂ ਵੱਖ ਹੋਈਆਂ ਲੱਤਾਂ

ਥਾਣਾ ਨੰਬਰ-8 ਦੇ ਇੰਚਾਰਜ ਕਮਲਜੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਉਹ ਜਲਦ ਪ੍ਰੈੱਸ ਕਾਨਫਰੰਸ ਕਰਕੇ ਖੁਲਾਸਾ ਕਰਨਗੇ। ਸੂਤਰਾਂ ਦੀ ਮੰਨੀਏ ਤਾਂ ਪੁਲਸ ਨੇ ਇਕ ਦਰਜਨ ਤੋਂ ਜ਼ਿਆਦਾ ਏ. ਟੀ. ਐੱਮ. ਬਦਲ ਕੇ ਪੈਸੇ ਕਢਵਾਉਣ ਦੀਆਂ ਵਾਰਦਾਤਾਂ ਨੂੰ ਟਰੇਸ ਕਰ ਲਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵਧਿਆ ਨਾਈਟ ਕਰਫਿਊ, ਮੁੱਖ ਮੰਤਰੀ ਨੇ ਜਾਰੀ ਕੀਤੇ ਸਖ਼ਤ ਹੁਕਮ


shivani attri

Content Editor

Related News