ਪਤਨੀ ਦੇ ਨਜਾਇਜ਼ ਸੰਬੰਧਾਂ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ

5/23/2020 1:26:20 AM

ਜਲੰਧਰ, (ਵਰੁਣ)— ਸ਼ਿਵ ਨਗਰ 'ਚ 31 ਸਾਲ ਦੇ ਟਰੱਕ ਡਰਾਇਵਰ ਨੇ ਆਪਣੀ ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁੱਖੀ ਹੋ ਕੇ ਫਾਹ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਵੀ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਪਤਨੀ ਪਿਛਲੇ 5 ਸਾਲਾਂ ਤੋਂ ਉਸਨੂੰ ਤੰਗ-ਪ੍ਰੇਸ਼ਾਨ ਕਰ ਰਹੀ ਸੀ, ਜਦੋਂਕਿ ਕੁਝ ਸਮਾਂ ਪਹਿਲਾਂ ਉਸ 'ਤੇ ਹਮਲਾ ਵੀ ਕਰਵਾਇਆ ਜਾ ਚੁੱਕਾ ਹੈ। ਮ੍ਰਿਤਕ ਦੀ ਪਛਾਣ ਮੇਜਰ ਸਿੰਘ (31) ਪੁੱਤਰ ਅਜੀਤ ਸਿੰਘ ਨਿਵਾਸੀ ਸ਼ਿਵ ਨਗਰ ਵਜੋਂ ਹੋਈ ਹੈ।
ਜਾਣਕਾਰੀ ਦਿੰਦੇ ਮੇਜਰ ਸਿੰਘ ਦੇ ਭਰਾ ਰਣਜੋਤ ਸਿੰਘ ਨਿਵਾਸੀ ਗੁਰਦਾਸਪੁਰ ਨੇ ਦੱਸਿਆ ਕਿ 2011 'ਚ ਮੇਜਰ ਸਿੰਘ ਦਾ ਵਿਆਹ ਹੋਇਆ ਸੀ, ਉਸਦੇ 2 ਬਚੇ ਵੀ ਹਨ। ਉਸ ਨੇ ਦੱਸਿਆ ਕਿ ਪਿਛਲੇ 5 ਸਾਲਾਂ ਤੋਂ ਮੇਜਰ ਸਿੰਘ ਆਪਣੀ ਪਤਨੀ ਦੇ ਨਾਜਾਇਜ਼ ਸੰਬੰਧਾਂ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਕਈ ਵਾਰ ਉਸਨੇ ਆਪਣੀ ਪਤਨੀ ਖਿਲਾਫ ਥਾਣੇ 'ਚ ਸ਼ਿਕਾਇਤਾਂ ਵੀ ਦਿੱਤੀਆਂ ਪਰ ਰਾਜ਼ੀਨਾਮਾ ਹੋਣ ਤੋਂ ਬਾਅਦ ਮੁੜ ਘਰ 'ਚ ਕਲੇਸ਼ ਸ਼ੁਰੂ ਹੋ ਜਾਂਦਾ ਸੀ। ਰਣਜੋਤ ਦਾ ਕਹਿਣਾ ਹੈ ਕਿ ਉਸਦੀ ਭਰਜਾਈ ਦਾ ਕਿਸੇ ਪ੍ਰਵਾਸੀ ਨਾਲ ਲੰਬੇ ਸਮੇਂ ਤੋਂ ਅਫਿਆਰ ਸੀ, ਜਿਸ ਕਾਰਨ ਮੇਜਰ ਸਿੰਘ ਨੇ ਖੁਦਕੁਸ਼ੀ ਕੀਤੀ। ਥਾਣਾ ਇੰਚਾਰਜ ਰਾਜੇਸ਼ ਸ਼ਰਮਾ ਨੇ ਕਿਹਾ ਕਿ ਵੀਰਵਾਰ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੇਜਰ ਸਿੰਘ ਨੇ ਆਪਣੇ ਘਰ 'ਚ ਫਾਹ ਲਾ ਕੇ ਖੁਦਕੁਸ਼ੀ ਕੀਤੀ ਹੈ। ਲਾਸ਼ ਕੋਲੋਂ ਕਿਸੇ ਕਿਸਮ ਦਾ ਕੋਈ ਸੁਸਾਇਡ ਨੋਟ ਨਹੀਂ ਮਿਲਿਆ ਹੈ। ਇੰਸਪੈਕਟਰ ਰਾਜੇਸ਼ ਸ਼ਰਮਾ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਨੇ 174 ਦੀ ਕਾਰਵਾਈ ਕੀਤੀ ਹੈ ਪਰ ਪਰਿਵਾਰ ਵੱਲੋਂ ਉਨ੍ਹਾਂ ਨੂੰ ਹੁਣ ਤਕ ਅਜਿਹੇ ਕੋਈ ਵੀ ਬਿਆਨ ਨਹੀਂ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੇਜਰ ਸਿੰਘ ਦੇ ਪਰਿਵਾਰ ਵਾਲੇ ਉਸਦੀ ਪਤਨੀ 'ਤੇ ਇਲਜ਼ਾਮ ਲਾ ਕੇ ਸ਼ਿਕਾਇਤ ਕਰਦੇ ਹਨ ਤਾਂ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ ਸੀ। ਮੇਜਰ ਸਿੰਘ ਦੀ ਲਾਸ਼ ਗੁਰਦਾਸਪੁਰ ਲਿਜਾ ਕੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

KamalJeet Singh

Content Editor KamalJeet Singh