ਜ਼ਹਿਰੀਲੀ ਚੀਜ਼ ਨਿਗਲ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ
Sunday, May 31, 2020 - 08:03 PM (IST)

ਘਨੌਲੀ, (ਸ਼ਰਮਾ)— ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਨਜ਼ਦੀਕੀ ਪਿੰਡ ਨੂਹੋਂ ਵਿਖੇ ਇਕ 23 ਸਾਲਾ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਚੌਕੀ ਘਨੌਲੀ ਦੇ ਇੰਚਾਰਜ ਜਸਮੇਰ ਸਿੰਘ ਨੇ ਉਕਤ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮਨਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਨੂੰਹੋਂ ਵੱਲੋਂ ਜ਼ਹਿਰੀਲੀ ਚੀਜ਼ ਖਾਣ ਉਪਰੰਤ ਆਪਣੇ ਭਾਈ ਨੂੰ ਫੋਨ ਤੇ ਸੂਚਨਾ ਦਿੱਤੀ ਸੀ ਕਿ ਉਸ ਨੇ ਭਾਖੜਾ ਨਹਿਰ ਦੇ ਕਿਨਾਰੇ ਬੈਠ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਚੌਕੀ ਇੰਚਾਰਜ ਨੇ ਦੱਸਿਆ ਕਿ ਉਕਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਕਤ ਨੌਜਵਾਨ ਨੂੰ ਰੂਪਨਗਰ ਹਸਪਤਾਲ ਦਾਖਲ ਕਰਵਾਇਆ ਤੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪੀ.ਜੀ.ਆਈ ਰੈਫਰ ਕਰ ਦਿੱਤਾ, ਜਿੱਥੇ ਉਸਦੀ ਮੌਤ ਹੋ ਗਈ । ਚੌਕੀ ਇੰਚਾਰਜ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਖੁਦਕੁਸ਼ੀ ਕਰਨ ਦੇ ਕਾਰਣਾਂ ਦਾ ਪਤਾ ਨਹੀਂ ਸੀ ਲੱਗ ਸਕਿਆ।