ਜ਼ਹਿਰੀਲੀ ਦਵਾਈ ਨਿਗਲਣ ਨਾਲ ਨੌਜਵਾਨ ਦੀ ਮੌਤ

01/17/2020 9:15:01 PM

ਹੁਸ਼ਿਆਰਪੁਰ, (ਅਮਰਿੰਦਰ)— ਥਾਣਾ ਮਾਡਲ ਟਾਊਨ ਅਧੀਨ ਮੁਹੱਲਾ ਗੋਕਲ ਨਗਰ 'ਚ ਮਾਨਸਿਕ ਪ੍ਰੇਸ਼ਾਨੀ ਦੌਰਾਨ ਕੋਈ ਜ਼ਹਿਰੀਲੀ ਦਵਾਈ ਨਿਗਲਣ ਨਾਲ 24 ਸਾਲਾ ਨੌਜਵਾਨ ਵਿਨੇ ਕੁਮਾਰ ਨਿਵਾਸੀ ਪਿੰਡ ਮੈਹਰੀ, ਜ਼ਿਲਾ ਊਨਾ, ਹਿਮਾਚਲ ਪ੍ਰਦੇਸ਼ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮ੍ਰਿਤਕ ਵਿਨੇ ਕੁਮਾਰ ਜਲੰਧਰ ਰੋਡ 'ਤੇ ਸਥਿਤ ਇਕ ਫੈਕਟਰੀ 'ਚ ਕੰਮ ਕਰਦਾ ਸੀ ਤੇ ਗੋਕਲ ਨਗਰ 'ਚ ਕਿਰਾਏ ਦੇ ਘਰ 'ਚ ਰਹਿੰਦਾ ਸੀ। ਥਾਣਾ ਮਾਡਲ ਟਾਊਨ 'ਚ ਤਾਇਨਾਤ ਅਤੇ ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਜਸਵੀਰ ਸਿੰਘ ਅਨੁਸਾਰ ਪੁਲਸ ਨੇ ਪਰਿਵਾਰ ਦੇ ਬਿਆਨ 'ਤੇ ਧਾਰਾ 174 ਅਧੀਨ ਕਾਰਵਾਈ ਕਰ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ।


KamalJeet Singh

Content Editor

Related News