ਜ਼ਹਿਰੀਲੀ ਦਵਾਈ ਨਿਗਲਣ ਨਾਲ ਨੌਜਵਾਨ ਦੀ ਮੌਤ
Sunday, Sep 22, 2019 - 08:10 PM (IST)

ਹੁਸ਼ਿਆਰਪੁਰ, (ਅਮਰਿੰਦਰ)— ਥਾਣਾ ਮੇਹਟੀਆਣਾ ਅਧੀਨ ਪਿੰਡ ਮੁਖਲਿਆਣਾ ਦੇ ਰਹਿਣ ਵਾਲੇ ਤੇ ਮੂਲ ਨਿਵਾਸੀ ਝਾਰਖੰਡ ਰਾਕੇਸ਼ ਪੁੱਤਰ ਬੁਧੇ ਮੈਲੀ ਦੀ ਇਲਾਜ ਦੌਰਾਨ ਪੀ. ਜੀ. ਆਈ. 'ਚ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮੇਹਟੀਆਣਾ ਦੇ ਏ. ਐੱਸ. ਆਈ. ਗੁਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਾਕੇਸ਼ ਉਰਫ ਮਨੋਜ ਨੇ 18 ਸਤੰਬਰ ਨੂੰ ਮਾਨਸਿਕ ਪ੍ਰੇਸ਼ਾਨੀ 'ਚ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ ਸੀ। ਬੇਹੋਸ਼ੀ ਦੀ ਹਾਲਤ 'ਚ ਉਸ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਹਾਲਤ ਵਿਗੜਦੀ ਵੇਖ ਕੇ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਸੀ, ਜਿੱਥੇ ਬੀਤੀ ਦੇਰ ਰਾਤ ਉਸ ਦੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ 'ਚ ਧਾਰਾ 174 ਅਧੀਨ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ।