ਟਰੱਕ ਦੀ ਲਪੇਟ ''ਚ ਆਉਣ ਨਾਲ ਨੌਜਵਾਨ ਦੀ ਮੌਤ

Tuesday, Dec 10, 2019 - 09:00 PM (IST)

ਟਰੱਕ ਦੀ ਲਪੇਟ ''ਚ ਆਉਣ ਨਾਲ ਨੌਜਵਾਨ ਦੀ ਮੌਤ

ਕਪੂਰਥਲਾ, (ਮਹਾਜਨ)— ਸ੍ਰੀ ਗੋਇੰਦਵਾਲ ਸਾਹਿਬ ਮਾਰਗ 'ਤੇ ਪਿੰਡ ਪਰਵੇਜ ਨਗਰ ਦੇ ਨੇੜੇ ਟਰੱਕ ਤੇ ਬਲੈਰੋ ਗੱਡੀ 'ਚ ਹੋਈ ਟੱਕਰ ਨਾਲ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਤੇ ਜ਼ਖਮੀਆਂ ਦੀ ਪਛਾਣ ਭਗਵੰਤ ਸਿੰਘ ਪੁੱਤਰ ਸੁਰਜੀਤ ਸਿੰਘ ਤੇ ਬਲਵੰਤ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਡੋਗਰਾਂਵਾਲ ਸੁਭਾਨਪੁਰ ਦੇ ਰੂਪ 'ਚ ਹੋਈ ਹੈ।
ਪੁਲਸ ਜਾਂਚ ਅਧਿਕਾਰੀ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਤਿੰਨੋਂ ਨੌਜਵਾਨ ਪਿੰਡ ਤੋਂ ਬਲੈਰੋ ਗੱਡੀ 'ਚ ਡੀ. ਜੇ. ਦਾ ਸਾਮਾਨ ਲੈ ਕੇ ਸੁਲਤਾਨਪੁਰ ਲੋਧੀ ਵਾਇਆ ਸ੍ਰੀ ਗੋਇੰਦਵਾਲ ਸਾਹਿਬ ਰੋਡ ਜਾ ਰਹੇ ਸਨ ਕਿ ਜਦੋਂ ਉਹ ਪਿੰਡ ਪਰਵੇਜ ਨਗਰ ਪੁੱਜੇ ਤਾਂ ਦੂਜੀ ਦਿਸ਼ਾ ਵੱਲੋਂ ਆ ਰਹੇ ਟਰੱਕ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਟੱਕਰ ਦੌਰਾਨ ਤਿੰਨੋਂ ਸੜਕ 'ਤੇ ਡਿੱਗ ਗਏ ਤੇ ਗੁਰਪ੍ਰੀਤ ਸਿੰਘ ਦੀ ਮੌਕੇ 'ਤੇ ਮੌਤ ਗਈ। ਦੋਵਾਂ ਜ਼ਖਮੀਆਂ ਨੂੰ ਰਾਹਗੀਰਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ। ਦੋਵਾਂ ਜ਼ਖਮੀਆਂ ਦਾ ਇਲਾਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਡਾਕਟਰਾਂ ਦੀ ਦੇਖ-ਰੇਖ ਹੇਠ ਚੱਲ ਰਿਹਾ ਹੈ। ਪੁਲਸ ਜਾਂਚ ਅਧਿਕਾਰੀ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਲਿਆ ਹੈ ਤੇ ਜ਼ਖਮੀਆਂ ਦੇ ਹੋਸ਼ 'ਚ ਆਉਣ 'ਤੇ ਉਨ੍ਹਾਂ ਦੇ ਬਿਆਨਾਂ 'ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ। ਬੁੱਧਵਾਰ ਨੂੰ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ ਤੇ ਇਸਦੇ ਬਾਅਦ ਹੀ ਕੋਈ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।


author

KamalJeet Singh

Content Editor

Related News