ਸ਼ੱਕੀ ਹਾਲਾਤਾਂ ''ਚ ਨੌਜਵਾਨ ਦੀ ਮੌਤ

12/16/2019 6:48:43 PM

ਹੁਸ਼ਿਆਰਪੁਰ, (ਅਮਰਿੰਦਰ)— ਥਾਣਾ ਚੱਬੇਵਾਲ ਅਧੀਨ ਆਉਂਦੇ ਪਿੰਡ ਨੰਗਲ ਖਿਲਾਡੀਆ 'ਚ ਸ਼ੱਕੀ ਹਾਲਾਤਾਂ 'ਚ 24 ਸਾਲ ਦਾ ਪ੍ਰਵੀਣ ਕੁਮਾਰ ਪੁੱਤਰ ਬਲਰਾਮ ਰਾਮ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਿਵਲ ਹਸਪਤਾਲ 'ਚ ਮ੍ਰਿਤਕ ਪ੍ਰਵੀਣ ਕੁਮਾਰ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪੇਸ਼ੇ ਵਲੋਂ ਰਾਜਮਿਸਤਰੀ ਦਾ ਕੰਮ ਕਰਦਾ ਸੀ। ਰਾਤ ਦਾ ਖਾਣਾ ਖਾਣ ਤੋਂ ਬਾਅਦ ਸੌਣ ਚਲਾ ਗਿਆ ਸੀ। ਸਵੇਰੇ ਉਸਦੀ ਹਾਲਤ ਨੂੰ ਖ਼ਰਾਬ ਵੇਖ ਉਸਨੂੰ ਇਲਾਜ ਲਈ ਹਸਪਤਾਲ ਲੈ ਕੇ ਗਏ ਪਰ ਉਥੇ ਪਹੁੰਚਣ ਤਕ ਉਸਦੀ ਮੌਤ ਹੋ ਗਈ। ਥਾਣਾ ਚੱਬੇਵਾਲ ਦੀ ਪੁਲਸ ਨੇ ਇਸ ਮਾਮਲੇ 'ਚ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਕਾਰਵਾਈ ਕਰ ਪੋਸਟਮਾਰਟਮ ਉਪਰੰਤ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ ।

KamalJeet Singh

This news is Content Editor KamalJeet Singh