ਸ਼ਾਹਪੁਰ ਘਾਟੇ ''ਚ ਨੌਜਵਾਨ ਦੀ ਮਿਲੀ ਲਾਸ਼

Wednesday, Mar 09, 2022 - 07:25 PM (IST)

ਸ਼ਾਹਪੁਰ ਘਾਟੇ ''ਚ ਨੌਜਵਾਨ ਦੀ ਮਿਲੀ ਲਾਸ਼

ਗੜ੍ਹਸ਼ੰਕਰ (ਸ਼ੋਰੀ) : ਇਥੋਂ ਦੇ ਨੰਗਲ ਰੋਡ 'ਤੇ ਸ਼ਾਹਪੁਰ ਘਾਟੇ 'ਚ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸਬੰਧੀ ਥਾਣਾ ਮੁਖੀ ਰਾਜੀਵ ਕੁਮਾਰ ਅਤੇ ਚੌਕੀ ਇੰਚਾਰਜ ਬੀਣੇਵਾਲ ਏ. ਐੱਸ. ਆਈ. ਮਹਿੰਦਰ ਪਾਲ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਉਨ੍ਹਾਂ ਨੂੰ ਇਕ ਰਾਹਗੀਰ ਤੋਂ ਸ਼ਾਹਪੁਰ ਘਾਟੇ 'ਚ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਪਈ ਹੋਣ ਦੀ ਖ਼ਬਰ ਮਿਲੀ। ਨੌਜਵਾਨ ਦੀ ਬਾਂਹ 'ਚ ਸਰਿੰਜ ਖੁੱਭੀ ਹੋਈ ਸੀ, ਜਿਸ ਤੋਂ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਖਦਸ਼ਾ ਹੈ।

ਇਹ ਵੀ ਪੜ੍ਹੋ : ਸਖ਼ਤ ਸੁਰੱਖਿਆ ਪ੍ਰਬੰਧਾਂ ’ਚ ਹੁਸ਼ਿਆਰਪੁਰ ਜ਼ਿਲ੍ਹੇ 'ਚ ਕੱਲ੍ਹ ਹੋਵੇਗੀ 7 ਵਿਧਾਨ ਸਭਾ ਹਲਕਿਆਂ ਦੀ ਗਿਣਤੀ

ਉਨ੍ਹਾਂ ਦੱਸਿਆ ਕਿ ਨੌਜਵਾਨ ਕੋਲੋਂ ਕੱਪੜਿਆਂ ਦਾ ਇਕ ਬੈਗ ਵੀ ਮਿਲਿਆ, ਜਿਸ 'ਚੋਂ ਆਧਾਰ ਕਾਰਡ ਮਿਲਿਆ ਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਹੋਇਆ। ਨੌਜਵਾਨ ਦੀ ਪਛਾਣ ਜਸਪ੍ਰੀਤ ਸਿੰਘ (31) ਪੁੱਤਰ ਨਰਿੰਦਰ ਸਿੰਘ ਵਾਸੀ ਸ਼ਹਿਜ਼ਾਦ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ, ਜੋ 15 ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਪਰਤਿਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਅਜੇ ਵਿਆਹਿਆ ਨਹੀਂ ਸੀ।

ਇਹ ਵੀ ਪੜ੍ਹੋ : ਹੁਸ਼ਿਆਰਪੁਰ: ਚਾਕੂ ਦੀ ਨੋਕ ’ਤੇ ਲੁਟੇਰੇ ਸਕੂਲ ’ਚੋਂ 2 ਲੱਖ 70 ਹਜ਼ਾਰ ਦੀ ਨਕਦੀ ਖੋਹ ਕੇ ਫਰਾਰ


author

Harnek Seechewal

Content Editor

Related News