ਮੋਟਰਸਾਈਕਲ ਸਵਾਰ ਨੌਜਵਾਨ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਗ੍ਰਿਫ਼ਤਾਰ
Saturday, Jul 04, 2026 - 06:17 PM (IST)
ਮਾਹਿਲਪੁਰ (ਜਸਵੀਰ)-ਜ਼ਿਲ੍ਹਾ ਹੁਸ਼ਿਆਰਪੁਰ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮਾਹਿਲਪੁਰ ਅਧੀਨ ਪੈਂਦੀ ਪੁਲਸ ਚੌਕੀ ਸੈਲਾ ਖ਼ੁਰਦ ਦੀ ਟੀਮ ਨੇ ਮੁਸਤੈਦੀ ਵਿਖਾਉਂਦੇ ਹੋਏ ਇਕ ਵਿਅਕਤੀ ਨੂੰ ਇਕ ਪੇਟੀ ਨਾਜਾਇਜ਼ ਸ਼ਰਾਬ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਚੌਂਕੀ ਇੰਚਾਰਜ ਸੈਲਾ ਖ਼ੁਰਦ, ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਹੁਸ਼ਿਆਰਪੁਰ, ਡੀ. ਐੱਸ. ਪੀ. ਗੜ੍ਹਸ਼ੰਕਰ ਅਤੇ ਐੱਸ. ਐੱਚ. ਓ. ਮਾਹਿਲਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉਹ ਬੀਤੀ ਸ਼ਾਮ ਪੁਲਸ ਪਾਰਟੀ ਸਮੇਤ ਸੈਲਾ ਖ਼ੁਰਦ ਤੋਂ ਪਿੰਡ ਜੱਸੋਵਾਲ ਅਤੇ ਭਾਤਪੁਰ ਜੱਟਾਂ ਵੱਲ ਗਸ਼ਤ ’ਤੇ ਜਾ ਰਹੇ ਸਨ। ਜਦੋਂ ਪੁਲਸ ਪਾਰਟੀ ਲਿੰਕ ਰੋਡ ’ਤੇ ਪਹੁੰਚੀ ਤਾਂ ਸਾਹਮਣੇ ਤੋਂ ਇਕ ਮੋਟਰਸਾਈਕਲ ਸਵਾਰ ਆਉਂਦਾ ਵਿਖਾਈ ਦਿੱਤਾ। ਉਕਤ ਨੌਜਵਾਨ ਨੇ ਆਪਣੇ ਮੋਟਰਸਾਈਕਲ ਦੀ ਪੈਟਰੋਲ ਟੈਂਕੀ ਉੱਪਰ ਇਕ ਪੀਲੇ ਰੰਗ ਦਾ ਪਲਾਸਟਿਕ ਦਾ ਬੋਰਾ ਰੱਖਿਆ ਹੋਇਆ ਸੀ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ।
ਇਹ ਵੀ ਪੜ੍ਹੋ: 13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ
ਪੁਲਸ ਟੀਮ ਨੇ ਸ਼ੱਕ ਦੇ ਆਧਾਰ ’ਤੇ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਜਦੋਂ ਉਸ ਦੇ ਬੋਰੇ ਦੀ ਤਲਾਸ਼ੀ ਲਈ, ਤਾਂ ਉਸ 'ਚੋਂ ਇਕ ਪੇਟੀ (ਕੁੱਲ 12 ਬੋਤਲਾਂ) ਨਾਜਾਇਜ਼ ਅੰਗਰੇਜ਼ੀ ਸ਼ਰਾਬ ਮਾਰਕਾ 'ਰੌਇਲ ਸਟੈਗ' ਬਰਾਮਦ ਹੋਈ। ਫੜੇ ਗਏ ਮੁਲਜ਼ਮ ਦੀ ਪਛਾਣ ਓਂਕਾਰ ਸਿੰਘ ਪੁੱਤਰ ਬਚਿੱਤਰ ਸਿੰਘ, ਵਾਸੀ ਪਿੰਡ ਮਹਿੰਗਰੋਵਾਲ (ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ) ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਨਾਜਾਇਜ਼ ਸ਼ਰਾਬ ਅਤੇ ਹਾਦਸਾਗ੍ਰਸਤ ਮੋਟਰਸਾਈਕਲ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ ਸਥਾਨਕ ਚੋਣਾਂ, ਸ਼ਾਮ ਨੂੰ ਆਉਣਗੇ ਨਤੀਜੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
