ਛੋਟੇ ਭਰਾ ਨੂੰ ਬਾਜ਼ਾਰ ਭੇਜ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

03/16/2022 5:24:54 PM

ਜਲੰਧਰ (ਜ. ਬ.)– ਗਦਾਈਪੁਰ ਵਿਚ ਇਕ 20 ਸਾਲਾ ਨੌਜਵਾਨ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਉਹ ਆਪਣੇ ਛੋਟੇ ਭਰਾ ਨਾਲ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ ਅਤੇ ਲੇਬਰ ਦਾ ਕੰਮ ਕਰਦਾ ਸੀ। ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਪਛਾਣ ਓਮ ਪ੍ਰਕਾਸ਼ ਕੇਸਰੀ ਪੁੱਤਰ ਪ੍ਰਭੂ ਸ਼ਾਹ ਕੇਸਰੀ ਮੂਲ ਨਿਵਾਸੀ ਬਿਹਾਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਹੋਲੇ-ਮਹੱਲੇ 'ਤੇ ਜਾ ਰਹੇ 2 ਸਕੇ ਭਰਾਵਾਂ ਸਣੇ 3 ਮੁੰਡਿਆਂ ਦੀ ਮੌਤ

ਚੌਂਕੀ ਫੋਕਲ ਪੁਆਇੰਟ ਦੇ ਇੰਚਾਰਜ ਮਦਨ ਸਿੰਘ ਨੇ ਦੱਸਿਆ ਕਿ ਮੰਗਲਵਾਰ ਸ਼ਾਮੀਂ ਲਗਭਗ ਸਾਢੇ 4 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਦਾਈਪੁਰ ਵਿਚ ਇਕ ਨੌਜਵਾਨ ਨੇ ਆਪਣੇ ਕਮਰੇ ਵਿਚ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲਾ ਲਿਆ ਹੈ। ਪੁਲਸ ਟੀਮ ਜਦੋਂ ਮੌਕੇ ’ਤੇ ਪੁੱਜੀ ਤਾਂ ਪਤਾ ਲੱਗਾ ਕਿ ਓਮ ਪ੍ਰਕਾਸ਼ ਆਪਣੇ 14 ਸਾਲਾ ਛੋਟੇ ਭਰਾ ਨਾਲ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਓਮ ਪ੍ਰਕਾਸ਼ ਨੇ ਆਪਣੇ ਭਰਾ ਨੂੰ ਬਾਜ਼ਾਰੋਂ ਕੁਝ ਲਿਆਉਣ ਲਈ ਭੇਜ ਦਿੱਤਾ। ਹਾਲਾਂਕਿ ਲੋਕਾਂ ਦੀ ਮੰਨੀਏ ਤਾਂ ਓਮ ਪ੍ਰਕਾਸ਼ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਹੀ ਉਸ ਨੇ ਅਜਿਹਾ ਕਦਮ ਚੁੱਕਿਆ ਹੈ। ਪੁਲਸ ਦੀ ਮੰਨੀਏ ਤਾਂ ਉਹ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਾ ਰਹੀ ਹੈ। ਪੁਲਸ ਨੇ ਮ੍ਰਿਤਕ ਦੇ ਬਿਹਾਰ ਰਹਿੰਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਨਾ ਦੇ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ। ਪੁਲਸ ਨੂੰ ਕਮਰੇ ਵਿਚੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ।

ਇਹ ਵੀ ਪੜ੍ਹੋ: ਜਲੰਧਰ ਵਿਖੇ ਗੈਸਟ ਹਾਊਸ ’ਚੋਂ ਰੰਗਰਲੀਆਂ ਮਨਾਉਂਦੇ ਫੜੇ ਗਏ ਮੁੰਡੇ-ਕੁੜੀਆਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News