ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ਼ਮਸ਼ਾਨਘਾਟ ''ਚੋਂ ਮਿਲੀ ਹਿਮਾਚਲ ਦੇ ਰਹਿਣ ਵਾਲੇ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

06/21/2024 1:52:02 PM

ਗੜ੍ਹਸ਼ੰਕਰ/ਸ੍ਰੀ ਖੁਰਾਲਗੜ੍ਹ ਸਾਹਿਬ (ਭਾਰਦਵਾਜ)- ਸ੍ਰੀ ਖੁਰਾਲਗੜ੍ਹ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਸੀਹਵਾਂ ਵਿਚ ਮਾਤਾ ਮਨਸਾ ਦੇਵੀ ਮੰਦਰ ਦੇ ਪਿੱਛੇ ਸ਼ਮਸ਼ਾਨਘਾਟ ਵਿੱਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਉਕਤ ਨੌਜਵਾਨ ਦੀ ਉਮਰ ਕਰੀਬ 30 ਸਾਲ ਦੱਸੀ ਜਾ ਰਹੀ ਹੈ।  ਮ੍ਰਿਤਕ ਨੇ ਧਾਰੀਦਾਰ ਕਮੀਜ਼ ਅਤੇ ਕੈਪਰੀ ਪਾਈ ਹੋਈ ਸੀ ਅਤੇ ਪੈਰਾਂ ਵਿੱਚ ਕੈਂਚੀ ਵਾਲੀਆਂ ਚੱਪਲਾਂ ਸਨ।

ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 11 ਵਜੇ ਜਦੋਂ ਕੁਝ ਨੌਜਵਾਨ ਮਾਤਾ ਮਨਸਾ ਦੇਵੀ ਮੰਦਰ ਦੇ ਪਿੱਛੇ ਬਣੇ ਆਵਾਰਾ ਪਸ਼ੂਆਂ ਲਈ ਪੀਣ ਵਾਲੇ ਪਾਣੀ ਦੀ ਟੈਂਕੀ ਵਿਚ ਪਾਣੀ ਪਾਉਣ ਗਏ ਤਾਂ ਉਨ੍ਹਾਂ ਨੇ ਉੱਥੇ ਲਾਸ਼ ਪਈ ਵੇਖ ਕੇ ਪੁਲਸ ਚੌਂਕੀ ਬੀਣੇਵਾਲ ਦੇ ਇੰਚਾਰਜ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸੀ. ਸੀ. ਟੀ. ਵੀ. ਫੁਚੇਜ਼ ਨੂੰ ਖੰਗਾਲਣਾ ਸ਼ੁਰੂ ਕੀਤਾ ਗਿਆ। ਏ. ਐੱਸ. ਆਈ. ਵਾਸਦੇਵ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਰਿੰਦਰ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਪਿੰਡ ਧਨਪੁਰ, ਥਾਣਾ ਹਰੋਲੀ, ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਜਲੰਧਰ ਜ਼ਿਮਨੀ ਚੋਣ: 'ਆਪ' ਉਮੀਦਵਾਰ ਮੋਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News