ਫੋਲੜੀਵਾਲ ਨੇੜੇ ਸ਼ੱਕੀ ਹਾਲਾਤ ’ਚ ਮਿਲੀ ਨੌਜਵਾਨ ਦੀ ਲਾਸ਼

06/13/2024 5:12:49 PM

ਜਲੰਧਰ (ਜ. ਬ.)–ਫੋਲੜੀਵਾਲ ਨੇੜੇ ਇਕ 23 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਸੁਦਾਮਾ ਬਿਹਾਰ ਦਾ ਰਹਿਣ ਵਾਲਾ ਸੀ। ਥਾਣਾ ਨੰਬਰ 7 ਦੀ ਪੁਲਸ ਨੂੰ ਲੋਕਾਂ ਨੇ ਲਾਸ਼ ਮਿਲਣ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਏ. ਐੱਸ. ਆਈ. ਗੁਰਦੇਵ ਸਿੰਘ ਮੌਕੇ ’ਤੇ ਪਹੁੰਚ ਗਏ, ਹਾਲਾਂਕਿ ਪਹਿਲਾਂ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਸੀ ਪਰ ਬਾਅਦ ਵਿਚ ਮ੍ਰਿਤਕ ਨੌਜਵਾਨ ਦੀ ਪਛਾਣ ਹੋ ਗਈ, ਜਿਸ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਸੂਚਨਾ ਦਿੱਤੀ ਗਈ। 

ਪੁਲਸ ਦੀ ਮੰਨੀਏ ਤਾਂ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਲਾਸ਼ ’ਤੇ ਕਿਸੇ ਤਰ੍ਹਾਂ ਦੇ ਸੱਟ ਦੇ ਨਿਸ਼ਾਨ ਨਹੀਂ ਮਿਲੇ।

ਇਹ ਵੀ ਪੜ੍ਹੋ- ਸਾਵਧਾਨ! ਫਰਜ਼ੀ ਸਿੱਖਿਆ ਅਧਿਕਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ, ਜਾਲ 'ਚ ਫਸਾ ਇੰਝ ਕੀਤੀ ਕਰੋੜਾਂ ਦੀ ਠੱਗੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News