ਸਿਟੀ ਰੇਲਵੇ ਸਟੇਸ਼ਨ ''ਤੇ ਟਰੇਨ ਦੀ ਲਪੇਟ ''ਚ ਆਉਣ ਕਾਰਨ ਨੌਜਵਾਨ ਦੀ ਮੌਤ

5/27/2020 2:07:32 AM

ਜਲੰਧਰ,(ਗੁਲਸ਼ਨ) : ਸਿਟੀ ਰੇਲਵੇ ਸਟੇਸ਼ਨ ਦੇ ਯਾਰਡ 'ਚ ਇਕ ਨੌਜਵਾਨ ਦੀ ਟਰੇਨ ਦੀ ਲਪੇਟ 'ਚ ਆ ਕੇ ਕੱਟੇ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਚਨਾ ਮਿਲਦੇ ਹੀ ਜੀ. ਆਰ. ਪੀ. ਐੱਫ. ਦੇ ਏ. ਐੱਸ. ਆਈ. ਨਰਿੰਦਰ ਪਾਲ, ਲਲਿਤ ਕੁਮਾਰ ਅਤੇ ਹੋਰ ਮੁਲਾਜ਼ਮ ਮੌਕੇ 'ਤੇ ਪਹੁੰਚੇ। ਪੁਲਸ ਨੇ ਘਟਨਾ ਸਥਾਨ ਤੋਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਪੁਲਸ ਮੁਤਾਬਕ ਮ੍ਰਿਤਕ ਦੀ ਸੱਜੀ ਬਾਂਹ ਕੱਟ ਕੇ ਸਰੀਰ ਨਾਲੋਂ ਅਲੱਗ ਹੋ ਗਈ ਹੈ ਪਰ ਕਾਫੀ ਲੱਭਣ ਦੇ ਬਾਵਜੂਦ ਵੀ ਮ੍ਰਿਤਕ ਦੀ ਇਹ ਬਾਂਹ ਨਹੀਂ ਮਿਲੀ ਹੈ। ਇਸ ਸਬੰਧ ਵਿਚ ਧਾਰਾ 174 ਦੀ ਕਾਰਵਾਈ ਕਰ ਕੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Deepak Kumar

Content Editor Deepak Kumar