ਚੱਲਦੀ ਟਰੇਨ ''ਚੋਂ ਡਿੱਗਣ ਨਾਲ ਨੌਜਵਾਨ ਦੀ ਮੌਤ

03/16/2020 8:40:12 PM

ਜਲੰਧਰ, (ਮਹੇਸ਼)— ਧੰਨੇਵਾਲੀ ਰੇਲਵੇ ਫਾਟਕ ਨੇੜੇ ਸੋਮਵਾਰ ਨੂੰ ਸਵੇਰੇ 8 ਵਜੇ ਦੇ ਕਰੀਬ ਚੱਲਦੀ ਟਰੇਨ 'ਚੋਂ ਡਿੱਗਣ ਕਾਰਨ 25 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੀ. ਆਰ. ਪੀ. ਚੌਕੀ ਜਲੰਧਰ ਕੈਂਟ ਦੇ ਮੁਖੀ ਐੱਸ. ਆਈ. ਅਸ਼ੋਕ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਏ. ਐੱਸ. ਆਈ. ਮਨਜੀਤ ਸਿੰਘ ਮੌਕੇ 'ਤੇ ਪੁੱਜੇ ਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕੀਤੀ ਪਰ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਰੇਲਵੇ ਪੁਲਸ ਦਾ ਕਹਿਣਾ ਹੈ ਕਿ ਇਹ ਵੀ ਪਤਾ ਨਹੀਂ ਲੱਗ ਸਕਿਆ ਕਿ ਮ੍ਰਿਤਕ ਕਿਹੜੀ ਟਰੇਨ ਤੋਂ ਡਿੱਗਿਆ ਸੀ। ਪੁਲਸ ਨੇ ਕਾਰਵਾਈ ਕਰਦੇ ਹੋਏ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਅਗਲੇ 72 ਘੰਟਿਆਂ 'ਚ ਜੇਕਰ ਉਸ ਦੀ ਪਛਾਣ ਨਹੀਂ ਹੁੰਦੀ ਤਾਂ ਰੇਲਵੇ ਪੁਲਸ ਆਪਣੇ ਪੱਧਰ 'ਤੇ ਉਸ ਦਾ ਪੋਸਟਮਾਰਟਮ ਕਰਵਾਏਗੀ। ਫਿਲਹਾਲ ਉਸ ਦੀ ਪਛਾਣ ਹੋ ਜਾਵੇ ਇਸ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


KamalJeet Singh

Content Editor

Related News