ਟਰੇਨ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

03/03/2020 12:07:26 AM

ਜਲੰਧਰ, (ਗੁਲਸ਼ਨ)— ਸੋਮਵਾਰ ਰਾਤ ਸਥਾਨਕ ਗੁਰੂ ਨਾਨਕਪੁਰਾ ਫਾਟਕ ਨੇੜੇ ਚੰਡੀਗੜ੍ਹ ਤੋਂ ਜਲੰਧਰ ਵੱਲ ਆ ਰਹੀ ਚੰਡੀਗੜ੍ਹ ਇੰਟਰਸਿਟੀ ਐਕਸਪ੍ਰੈਸ ਟਰੇਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰਜਿੰਦਰ ਕੁਮਾਰ (28) ਪੁੱਤਰ ਸਵ. ਬਲਬੀਰ ਚੰਦ ਨਿਵਾਸੀ ਚੁਗਿੱਟੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਜੀ. ਆਰ. ਪੀ. ਦੇ ਏ. ਐੱਸ. ਆਈ. ਪਰਮਜੀਤ ਸਿੰਘ ਮੌਕੇ 'ਤੇ ਪੁੱਜੇ। ਇਸ ਦੌਰਾਨ ਮ੍ਰਿਤਕ ਦੇ ਚਾਚਾ ਰਸ਼ਪਾਲ ਸਿੰਘ ਅਤੇ ਭਰਾ ਮਨੋਜ ਕੁਮਾਰ ਵੀ ਮੌਕੇ 'ਤੇ ਪਹੁੰਚ ਗਏ।
ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੰਮ ਤੋਂ ਪਰਤਦੇ ਸਮੇਂ ਲਾਈਨਾਂ ਪਾਰ ਕੇ ਆਪਣੇ ਘਰ ਜਾ ਰਿਹਾ ਸੀ। ਦੂਜੇ ਪਾਸੋਂ ਟਰੇਨ ਆ ਰਹੀ ਸੀ, ਜਿਸ ਦਾ ਉਸ ਨੂੰ ਪਤਾ ਨਾ ਲੱਗਾ ਅਤੇ ਉਹ ਟਰੇਨ ਦੀ ਲਪੇਟ 'ਚ ਆ ਗਿਆ। ਜਿਸ ਦੌਰਾਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

KamalJeet Singh

This news is Content Editor KamalJeet Singh