ਕਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

Monday, Feb 24, 2020 - 11:51 PM (IST)

ਕਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, (ਅਮਰਿੰਦਰ)- ਮੁੰਬਈ ਵਿਚ ਕਰੇਨ ਦੀ ਲਪੇਟ ’ਚ ਆਉਣ ਨਾਲ ਹੁਸ਼ਿਆਰਪੁਰ ਦੇ ਨਿਊ ਸਿਵਲ ਲਾਇਨਜ਼ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਵਿਕਰਮਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਜੀ ਬੀਤੇ ਦਿਨੀ ਮੌਤ ਹੋ ਗਈ। ਮ੍ਰਿਤਕ ਵਿਕਰਮਜੀਤ ਸਿੰਘ ਦੀ ਲਾਸ਼ ਨੂੰ ਅੱਜ ਹੁਸ਼ਿਆਰਪੁਰ ਲਿਆ ਕੇ ਅੰਤਿਮ ਸੰਸਕਾਰ ਕੀਤਾ ਗਿਆ। ਮ੍ਰਿਤਕ ਵਿਕਰਮਜੀਤ ਸਿੰਘ ਘਰ ਦਾ ਇਕਲੌਤਾ ਚਿਰਾਗ ਸੀ। ਵਰਣਨਯੋਗ ਹੈ ਕਿ ਮ੍ਰਿਤਕ ਵਿਕਰਮਜੀਤ ਸਿੰਘ ਦੇ ਪਿਤਾ ਸੁਰਜੀਤ ਸਿੰਘ ਹੁਸ਼ਿਆਰਪੁਰ ਵਿਚ ਹਾਕਰ ਦਾ ਕੰਮ ਕਰਦੇ ਹਨ। ਪਰਿਵਾਰ ਅਨੁਸਾਰ 6 ਮਹੀਨੇ ਪਹਿਲਾਂ ਹੀ ਵਿਕਰਮਜੀਤ ਮੁੰਬਈ ਗਿਆ ਸੀ। ਸ਼ਨੀਵਾਰ ਨੂੰ ਡਿਊਟੀ ਦੌਰਾਨ ਕਰੇਨ ਦੀ ਲਪੇਟ ’ਚ ਆਉਣ ਨਾਲ ਵਿਕਰਮਜੀਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ।


author

Bharat Thapa

Content Editor

Related News