ਨੌਜਵਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਖ਼ਤਮ
Saturday, Apr 29, 2023 - 01:38 AM (IST)

ਫਗਵਾੜਾ (ਜਲੋਟਾ)-ਫਗਵਾੜਾ ’ਚ 15708 ਡਾਊਨ ਅੰਮ੍ਰਿਤਸਰ ਕਠਿਆਰ ਅਮਰਪਾਲੀ ਐਕਸਪ੍ਰੈੱਸ ਦੇ ਸਾਹਮਣੇ ਇਕ ਨੌਜਵਾਨ ਵੱਲੋਂ ਭੇਤਭਰੀ ਹਾਲਤ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਰੇਲਵੇ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਮਾਧੋਪੁਰ ਤਹਿਸੀਲ ਫਗਵਾੜਾ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ : 8ਵੀਂ ਦੇ ਨਤੀਜੇ : ਟਾਪਰ ਲਵਪ੍ਰੀਤ ਤੇ ਦੂਜਾ ਸਥਾਨ ਹਾਸਲ ਕਰਨ ਵਾਲੀ ਗੁਰਅੰਕਿਤ ਭਰਨਾ ਚਾਹੁੰਦੀਆਂ ਉੱਚੀ ਪਰਵਾਜ਼
ਉਸ ਨੇ ਖ਼ੁਦਕੁਸ਼ੀ ਕਿਉਂ ਕੀਤੀ ਅਤੇ ਇਸ ਦੇ ਪਿੱਛੇ ਕੀ ਕਾਰਨ ਸਨ, ਇਹ ਖ਼ਬਰ ਲਿਖੇ ਜਾਣ ਤੱਕ ਡੂੰਘਾ ਰਹੱਸ ਬਣਿਆ ਹੋਇਆ ਹੈ। ਰੇਲਵੇ ਪੁਲਸ ਨੇ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਭੇਜ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਧਾਰਮਿਕ ਅਸਥਾਨ ਤੋਂ ਪਰਤ ਰਹੇ 3 ਵਿਅਕਤੀਆਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਘਰਾਂ ’ਚ ਵਿਛੇ ਸੱਥਰ