ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

Sunday, Sep 01, 2024 - 06:50 PM (IST)

ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਗੁਪਤਾ)-ਟਾਂਡਾ-ਢੋਲਵਾਹਾ ਸੜਕ ਦੀ ਖਸਤਾ ਹਾਲਤ ਸੜਕ ਕਰਕੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਬੀਤੀ ਰਾਤ ਉਸ ਵੇਲੇ ਵਾਪਰਿਆ ਜਦੋਂ ਬੀ. ਐੱਸ. ਐੱਨ. ਐੱਲ. ਦਫ਼ਤਰ ਟਾਂਡਾ ਵਿਚ ਤਾਇਨਾਤ ਹਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸਕਰਾਲਾ ਟਾਂਡਾ ਤੋਂ ਆਪਣੀ ਡਿਊਟੀ ਕਰਨ ਉਪਰੰਤ ਵਾਪਸ ਪਿੰਡ ਪਰਤ ਰਿਹਾ ਸੀl ਰਾਹ ਵਿਚ ਪਿੰਡ ਮਸੀਤੀ ਨੇੜੇ ਉਹ ਖ਼ਸਤਾ ਹਾਲਤ ਸੜਕ 'ਤੇ ਪਏ ਡੂੰਘੇ ਟੋਏ ਕਾਰਨ ਉਹ ਸੜਕ 'ਤੇ ਡਿੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿਚ ਉਸ ਨੂੰ ਸਰਕਾਰੀ ਹਸਪਤਾਲ ਟਾਂਡਾ ਵਿਚ ਮੁੱਢਲੀ ਮੈਡੀਕਲ ਮਦਦ ਤੋਂ ਬਾਅਦ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਪਰ ਰਾਹ ਵਿਚ ਉਸ ਦੀ ਮੌਤ ਹੋ ਗਈ l

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: 4 ਦੋਸਤਾਂ ਦੀ ਕਾਰ ਫਲਾਈਓਵਰ ਤੋਂ ਹੇਠਾਂ ਡਿੱਗੀ, ਉੱਡੇ ਪਰਖੱਚੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News