23 ਸਾਲਾ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲ਼ੀ, ਹਾਲਤ ਗੰਭੀਰ

Wednesday, Oct 19, 2022 - 04:31 AM (IST)

ਜਲੰਧਰ (ਰਮਨ) : ਥਾਣਾ ਰਾਮਾ ਮੰਡੀ ਅਧੀਨ ਪੈਂਦੇ ਕਰੋਲ ਬਾਗ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਨੇ ਸ਼ੱਕੀ ਹਾਲਾਤ ’ਚ ਖ਼ੁਦ ਨੂੰ ਗੋਲ਼ੀ ਮਾਰ ਲਈ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਨੌਜਵਾਨ ਦੀ ਪਛਾਣ ਸਪਰਨ ਸ਼ਰਮਾ ਉਰਫ ਸੈਂਡੀ ਵਜੋਂ ਹੋਈ ਹੈ। ਗੋਲੀ ਚੱਲਣ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਪਰਨ ਨੇ ਆਪਣੇ ਰਿਵਾਲਵਰ ਨਾਲ ਖ਼ੁਦ ਨੂੰ ਗੋਲ਼ੀ ਮਾਰ ਲਈ ਹੈ। ਨੌਜਵਾਨ ਪੀ.ਏ.ਪੀ. ’ਚ ਸ਼ੂਟਿੰਗ ਲਈ ਜਾਂਦਾ ਸੀ ਤੇ 2-3 ਗੀਤ ਵੀ ਗਾ ਚੁੱਕਾ ਹੈ। ਕਈ ਵਾਰ ਵਿਦੇਸ਼ ਜਾਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋਇਆ, ਜਿਸ ਤੋਂ ਦੁਖੀ ਹੋ ਕੇ ਉਸ ਨੇ ਖ਼ੁਦ ਨੂੰ ਗੋਲ਼ੀ ਮਾਰ ਲਈ। ਉਸ ਦੇ ਮਾਪੇ ਸਰਕਾਰੀ ਅਧਿਆਪਕ ਹਨ ਤੇ ਇਕ ਭਰਾ ਹੈ।

ਇਹ ਵੀ ਪੜ੍ਹੋ : ਬਿਜਲੀ ਘਰ ਦੇ ਕੈਸ਼ ਰੂਮ ’ਚੋਂ ਲੱਖਾਂ ਰੁਪਏ ਸ਼ੱਕੀ ਹਾਲਾਤ ’ਚ ਗਾਇਬ, ਵਿਭਾਗ 'ਚ ਮਚੀ ਤਰਥੱਲੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News