ਵਿਆਹ ਦਾ ਝਾਂਸਾ ਦੇ ਕੇ ਕੁੜੀ ਨੂੰ ਭਜਾਉਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

06/01/2022 3:57:20 PM

ਨਵਾਂਸ਼ਹਿਰ (ਤ੍ਰਿਪਾਠੀ)- ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਨਾਲ ਲੈ ਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਇਕ ਵਿਅਕਤੀ ਦੇ ਦੱਸਿਆ ਕਿ ਉਹ ਖੇਤੀਬਾੜੀ ਕਰਦਾ ਹੈ। ਉਸ ਦੇ 2 ਬੱਚਿਆਂ ’ਚ ਕੁੜੀ ਨੇ ਮਈ ਮਹੀਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਹੈ ਅਤੇ ਉਸ ਦੀ ਉਮਰ 18 ਸਾਲ ਤੋਂ ਘੱਟ ਹੈ।

ਉਸ ਨੇ ਦੱਸਿਆ ਕਿ ਉਸ ਦੀ ਕੁੜੀ ਨੂੰ ਮਨੀ ਰਾਮ ਨਾਂ ਦਾ ਨੌਜਵਾਨ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ। ਉਸ ਨੇ ਦੱਸਿਆ ਕਿ ਉਸ ਦੀ ਕੁੜੀ ਘਰੋਂ ਜਾਣ ਵੇਲੇ ਮੁੰਦਰੀ, ਚਾਂਦੀ ਦੀਆਂ ਝਾਂਜਰਾਂ ਅਤੇ 15 ਹਜ਼ਾਰ ਰੁਪਏ ਦੀ ਨਕਦੀ ਨਾਲ ਲੈ ਗਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਆਪਣੀ ਕੁੜੀ ਬਰਾਮਦ ਕਰਵਾਉਣ ਅਤੇ ਦੋਸ਼ੀ ਨੌਜਵਾਨ ਖ਼ਿਲਾਫ਼ ਕਾਨੂੰਨ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: 25 ਲੱਖ ਖ਼ਰਚ ਕੇ ਕੈਨੇਡਾ ਭੇਜੀ ਪਤਨੀ ਨੇ ਦਿੱਤਾ ਧੋਖਾ, ਸਾਹਮਣੇ ਆਈ ਸੱਚਾਈ ਨੂੰ ਜਾਣ ਪਰਿਵਾਰ ਦੇ ਉੱਡੇ ਹੋਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News