ਨਾਬਾਲਗ ਕੁੜੀ ਨੂੰ ਭਜਾ ਕੇ ਲਿਜਾਣ ਵਾਲਾ ਨੌਜਵਾਨ ਗ੍ਰਿਫ਼ਤਾਰ
Wednesday, Mar 20, 2024 - 05:30 PM (IST)
![ਨਾਬਾਲਗ ਕੁੜੀ ਨੂੰ ਭਜਾ ਕੇ ਲਿਜਾਣ ਵਾਲਾ ਨੌਜਵਾਨ ਗ੍ਰਿਫ਼ਤਾਰ](https://static.jagbani.com/multimedia/2024_3image_17_26_518398662untitled-24copy.jpg)
ਨਕੋਦਰ (ਪਾਲੀ)- ਸਦਰ ਪੁਲਸ ਨੇ ਬੀਤੇ ਦਿਨੀਂ ਨਾਬਾਲਗ ਕੁੜੀ ਨੂੰ ਘਰੋਂ ਭਜਾ ਕੇ ਲਿਜਾਣ ਵਾਲੇ ਨੌਜਵਾਨ ਨੂੰ ਕਾਬੂ ਕਰਕੇ ਨਾਬਾਲਗ ਕੁੜੀ ਨੂੰ ਬਰਾਮਦ ਕਰਨ ਉਪਰੰਤ ਨੌਜਵਾਨ ਖ਼ਿਲਾਫ਼ ਦਰਜ ਮਾਮਲੇ 'ਚ ਪੋਸਕੋ ਐਕਟ ਦਾ ਵਾਧਾ ਕਰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਸਦਰ ਥਾਣਾ ਮੁੱਖੀ ਇੰਸਪੈਕਟਰ ਜੈਪਾਲ ਨੇ ਦੱਸਿਆ ਕਿ ਕੁੜੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਨਾਬਾਲਗ ਕੁੜੀ (15) 8ਵੀਂ ਕਲਾਸ ਵਿਚ ਪੜ੍ਹਦੀ ਹੈ। ਬੀਤੀ 10 ਮਾਰਚ ਨੂੰ ਉਹ ਆਪਣੀ ਪਤਨੀ ਨਾਲ ਰਿਸ਼ਤੇਦਾਰੀ ਵਿਚ ਗਏ ਸਨ। ਉਸ ਦੀ ਕੁੜੀ ਅਤੇ ਮੁੰਡਾ ਘਰ ਵਿਚ ਸਨ। ਮੁੰਡਾ ਸ਼ਾਮ ਨੂੰ ਗਰਾਊਂਡ ਵਿਚ ਖੇਡਣ ਚਲਾ ਗਿਆ ਅਤੇ ਜਦੋਂ ਕਰੀਬ 5.30 ਵਜੇ ਘਰ ਆਇਆ ਤਾਂ ਕੁੜੀ ਘਰ ਵਿਚ ਨਾ ਹੋਣ ਕਰਕੇ ਮੇਰੇ ਮੁੰਡੇ ਉਸ ਨੂੰ ਫੋਨ ਕੀਤਾ ਅਤੇ ਕੁਝ ਸਮੇਂ ਬਾਅਦ ਅਸੀਂ ਵੀ ਘਰ ਪਹੁੰਚ ਗਏ। ਅਸੀਂ ਕੁੜੀ ਦੀ ਆਪਣੇ ਤੌਰ 'ਤੇ ਭਾਲ ਕੀਤੀ ਪਰ ਸਾਨੂੰ ਪੂਰਾ ਯਕੀਨ ਹੈ ਕਿ ਕੁੜੀ ਨੂੰ ਕੁਲਦੀਪ ਸਿੰਘ ਉਰਫ਼ ਦੀਪੂ ਪੁੱਤਰ ਹਰਵਿੰਦਰ ਸਿੰਘ ਵਾਸੀ ਪਿੰਡ ਜਹਾਂਗੀਰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਕਿਤੇ ਭਜਾ ਕੇ ਲੈ ਗਿਆ ਹੈ।
ਇਹ ਵੀ ਪੜ੍ਹੋ: ਪਿਛਲੀਆਂ 3 ਲੋਕ ਸਭਾ ਚੋਣਾਂ ਦੌਰਾਨ 15,333 ਪੋਸਟਲ ਵੋਟਾਂ ਹੋਈਆਂ ਰੱਦ, ਕਈ ਕਾਰਨ ਆਏ ਸਾਹਮਣੇ
ਉਕਤ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਨਕੋਦਰ ਵਿਚ ਮਾਮਲਾ ਦਰਜ ਕਰ ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਜਨਕ ਰਾਜ ਨੇ ਸਮੇਤ ਪੁਲਸ ਪਾਰਟੀ ਗੁਪਤ ਸੂਚਨਾ ਦੇ ਆਧਾਰ 'ਤੇ ਉਕਤ ਮੁਲਜ਼ਮ ਕੁਲਦੀਪ ਸਿੰਘ ਉਰਫ਼ ਦੀਪੂ ਨੂੰ ਗ੍ਰਿਫ਼ਤਾਰ ਕਰਕੇ ਨਾਬਾਲਗ ਕੁੜੀ ਨੂੰ ਬਰਾਮਦ ਕਰਨ ਉਪਰੰਤ ਮਹਿਲਾ ਇੰਸਪੈਕਟਰ ਨੇ ਕੁੜੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਕੁੜੀ ਦੇ ਬਿਆਨਾਂ 'ਤੇ ਦਰਜ ਮਾਮਲੇ'ਚ ਧਾਰਾ 376, 506,ਆਈ. ਪੀ .ਸੀ, 6 ਪੋਸਕੋ ਐਕਟ ਦਾ ਵਾਧਾ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਪਤੀ ਨੇ ਘਰ 'ਚੋਂ ਬੁਆਏਫਰੈਂਡ ਨਾਲ ਰੰਗੇ ਹੱਥੀਂ ਫੜੀ ਪਤਨੀ, ਫਿਰ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8