ਨਸ਼ੇ ਵਾਲੇ ਪਾਊਡਰ ਸਣੇ ਨੌਜਵਾਨ ਕਾਬੂ

01/22/2019 5:05:07 AM

ਹੁਸ਼ਿਆਰਪੁਰ, (ਅਸ਼ਵਨੀ)- ਜ਼ਿਲਾ ਪੁਲਸ ਮੁਖੀ ਜੇ. ਏਲੀਚੇਲਿਅਨ ਦੇ ਆਦੇਸ਼ਾਂ ਅਨੁਸਾਰ ਨਸ਼ਿਆਂ ਦੇ ਸੌਦਾਗਰਾਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਦੌਰਾਨ ਸਿਟੀ ਪੁਲਸ ਨੇ ਮੁਹੱਲਿਆਂ ’ਚ ਲੋਕਾਂ ਨੂੰ ਪੁਡ਼ੀਆਂ ਬਣਾ ਕੇ ਨਸ਼ਾ ਵੇਚਣ ਵਾਲੇ ਇਕ ਦੋਸ਼ੀ ਰਾਜੀਵ ਕੁਮਾਰ ਉਰਫ ਰੰਜੂ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਮੁਹੱਲਾ ਪ੍ਰੇਮਗਡ਼੍ਹ ਨੂੰ ਨਸ਼ਾ ਵਿਰੋਧੀ ਐਕਟ ਦੀ ਧਾਰਾ 22-61-85 ਤਹਿਤ ਗ੍ਰਿਫ਼ਤਾਰ ਕੀਤਾ ਹੈ। 
ਸਿਟੀ ਥਾਣੇ ਦੇ ਇੰਚਾਰਜ ਇੰਸਪੈਕਟਰ ਗੋਬਿੰਦਰ ਕੁਮਾਰ ਤੇ ਇੰਸਪੈਕਟਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਦੋਸ਼ੀ ਦੇ ਕਬਜ਼ੇ ਵਿਚੋਂ 18 ਗ੍ਰਾਮ ਨਸ਼ੀਲਾ ਪਾਊਡਰ, ਡਿਜੀਟਲ ਕੰਡਾ, 17 ਲਾਈਟਰ, 5 ਸਡ਼ੇ ਹੋਏ ਰੋਲ ਕੀਤੇ ਨੋਟ, 3 ਪੁਰਾਣੇ ਮੋਬਾਇਲ ਤੇ ਨਸ਼ੀਲੀਆਂ ਗੋਲੀਆਂ ਦੇ 26 ਖਾਲੀ ਪੱਤੇ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਨੂੰ ਹੋਰ ਪੁੱਛਗਿੱਛ ਲਈ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਲੈਣ ਦੀ ਅਪੀਲ ਕੀਤੀ ਜਾਵੇਗੀ।


Related News