ਗਾਂਜੇ ਸਮੇਤ ਨੌਜਵਾਨ ਗ੍ਰਿਫ਼ਤਾਰ

12/12/2018 5:50:58 AM

ਹੁਸ਼ਿਆਰਪੁਰ, (ਅਸ਼ਵਨੀ)- ਐੱਸ. ਐੱਸ. ਪੀ. ਜੇ. ਏਲੀਚੇਲਿਅਨ ਤੇ ਡੀ. ਐੱਸ. ਪੀ. ਸਿਟੀ ਅਨਿਲ ਕੋਹਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ਼ ਛੇਡ਼ੀ ਮੁਹਿੰਮ ਦੌਰਾਨ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਇਕ ਨੌਜਵਾਨ ਲਗਨ ਰਾਏ ਪੁੱਤਰ ਬੱਧਣ ਰਾਏ ਵਾਸੀ ਮੁਹੱਲਾ ਸੁੰਦਰ ਨਗਰ ਦੇ ਕਬਜ਼ੇ ਵਿਚੋਂ 1 ਕਿੱਲੋਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ਇੰਚਾਰਜ ਇੰਸਪੈਕਟਰ ਭਰਤ ਮਸੀਹ ਨੇ ਦੱਸਿਆ ਕਿ ਪੁਲਸ ਚੌਕੀ ਪੁਰਹੀਰਾਂ ਦੇ ਇੰਚਾਰਜ ਏ. ਐੱਸ. ਆਈ. ਸੋਹਣ ਲਾਲ ਨੇ ਐੱਸ. ਟੀ. ਐੱਫ. ਯੂਨਿਟ ਦੇ ਕਰਮਚਾਰੀਆਂ ਨਾਲ ਲਗਨ ਰਾਏ ਨੂੰ ਸੁੰਦਰ ਨਗਰ ਦੇ ਸ਼ਿਵ ਮੰਦਰ ਕੋਲੋਂ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਪੁਲਸ ਨੇ ਲਗਨ ਰਾਏ ਦੇ ਖਿਲਾਫ਼ ਨਸ਼ਾ ਵਿਰੋਧੀ ਐਕਟ ਦੀ ਧਾਰਾ 20-61-85 ਤਹਿਤ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਗ੍ਰਿਫ਼ਤਾਰ ਦੋਸ਼ੀਆਂ ਕੋਲੋਂ ਪੁੱਛਗਿੱਛ ਕਰ ਰਹੀ ਹੈ।


Related News