ਕਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ, 2 ਜ਼ਖਮੀ

Wednesday, Aug 17, 2022 - 03:22 PM (IST)

ਕਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ, 2 ਜ਼ਖਮੀ

ਨੰਗਲ (ਜ.ਬ.)- ਨੰਗਲ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ’ਤੇ ਪਿੰਡ ਬ੍ਰਹਮਾਪੁਰ ’ਚ ਇਕ ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ ਜਦਕਿ 2 ਗੰਭੀਰ ਜ਼ਖ਼ਮੀ ਹੋ ਗਏ। ਨੰਗਲ ਥਾਣੇ ਦੇ ਏ. ਐੱਸ. ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਰਾਤ ਨੂੰ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਨੰਗਲ ਵੱਲ ਆ ਰਹੀ ਇਕ ਸਵਿੱਫ਼ਟ ਕਾਰ ਨੂੰ ਕਿਸੇ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਕਾਰ ਬੇਕਾਬੂ ਹੋ ਕੇ ਇਕ ਪਿਲਰ ਨਾਲ ਟਕਰਾਉਣ ਤੋਂ ਬਾਅਦ ਦਰੱਖ਼ਤ ਅਤੇ ਖੰਬੇ ਦੇ ਦਰਮਿਆਨ ਸਿੱਧੇ ਉੱਪਰ ਨੂੰ ਖੜ੍ਹੀ ਹੋ ਗਈ। ਇਸ ਹਾਦਸੇ ’ਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ । ਕਾਰ ’ਚ ਸਵਾਰ 4 ਨੌਜਵਾਨਾਂ ਨੂੰ ਸਥਾਨਕ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਬਾਹਰ ਕੱਢ ਕੇ ਸਿਵਲ ਹਸਪਤਾਲ ਨੰਗਲ ਪਹੁੰਚਾਇਆ, ਜਿੱਥੇ 4 ’ਚੋਂ 2 ਨੌਜਵਾਨਾਂ ਨੂੰ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ ਅਤੇ 2 ਦੀ ਹਾਲਤ ਵੇਖਦੇ ਹੋਏ ਉਨ੍ਹਾਂ ਨੂੰ ਪੀ. ਜੀ.ਆਈ. ਰੈਫਰ ਕਰ ਦਿੱਤਾ


author

shivani attri

Content Editor

Related News