ਨੂਰਪੁਰਬੇਦੀ ਵਿਖੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਲਿਆ ਐਕਸ਼ਨ

Thursday, Sep 24, 2026 - 07:18 PM (IST)

ਨੂਰਪੁਰਬੇਦੀ ਵਿਖੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਲਿਆ ਐਕਸ਼ਨ

ਨੂਰਪੁਰਬੇਦੀ (ਭੰਡਾਰੀ)-ਨੂਰਪੁਰਬੇਦੀ ਸ਼ਹਿਰ 'ਚ ਮੁੱਖ ਮਾਰਗ 'ਤੇ ਸ਼ਰੇਆਮ ਗੁੰਡਾਗਰਦੀ ਕਰਦੇ ਇਕ ਨੌਜਵਾਨ ਦੀ ਕੁਝ ਹੋਰ ਨੌਜਵਾਨਾਂ ਵੱਲੋਂ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ ਗਈ। ਨੌਜਵਾਨ ਦੀ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਸਥਾਨਕ ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਤਿੰਨ ਨੌਜਵਾਨਾਂ ਵਿਰੁੱਧ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਥਾਨਕ ਥਾਣਾ ਮੁਖੀ ਇੰਸਪੈਕਟਰ ਗੁਰਮੁਖ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਅਰਸ਼ਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਸਸਕੌਰ ਥਾਣਾ ਨੂਰਪੁਰਬੇਦੀ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ-ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ

ਦਰਜ ਮਾਮਲੇ ਮੁਤਾਬਕ ਅਰਸ਼ਪ੍ਰੀਤ ਸਿੰਘ ਦਾ ਕੁਝ ਸਮਾਂ ਪਹਿਲਾਂ ਕਥਿਤ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਬੱਗਾ ਵਾਸੀ ਬਸੀ ਨਾਲ ਬਾਬਾ ਪੀਰ ਨਿਗਾਹਾ, ਹਿਮਾਚਲ ਪ੍ਰਦੇਸ਼ ਵਿਖੇ ਝਗੜਾ ਹੋਇਆ ਸੀ। ਇਸ ਦੌਰਾਨ ਲਵਪ੍ਰੀਤ ਸਿੰਘ ਦੇ ਸੱਟਾਂ ਲੱਗੀਆਂ ਸਨ ਅਤੇ ਇਸ ਪੁਰਾਣੀ ਰੰਜਿਸ਼ ਦੇ ਚੱਲਦਿਆਂ ਲਵਪ੍ਰੀਤ ਸਿੰਘ ਨੇ ਹੋਰ ਨੌਜਵਾਨਾਂ ਨਾਲ ਮਿਲ ਕੇ ਅਰਸ਼ਪ੍ਰੀਤ ਸਿੰਘ ਨੂੰ ਨੂਰਪੁਰਬੇਦੀ ਵਿਖੇ ਘੇਰ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੇ ਗੰਭੀਰ ਸੱਟਾਂ ਲੱਗੀਆਂ।

ਥਾਣਾ ਮੁਖੀ ਅਨੁਸਾਰ ਪੁਲਸ ਨੇ ਇਸ ਮਾਮਲੇ ਵਿਚ ਸ਼ਿਵਮ ਉਰਫ਼ ਸ਼ੂਟਰ ਪੁੱਤਰ ਸ਼ੰਭੂ ਵਾਸੀ ਸਰਥਲੀ, ਲਵਪ੍ਰੀਤ ਸਿੰਘ ਉਰਫ਼ ਬੰਗਾ ਪੁੱਤਰ ਸੁੱਚਾ ਸਿੰਘ ਵਾਸੀ ਬਸੀ ਅਤੇ ਜਸ਼ਨਦੀਪ ਬੰਗਾ ਉਰਫ਼ ਜਸ਼ਨ ਪੁੱਤਰ ਰਾਮਪਾਲ ਵਾਸੀ ਲੈਹੜੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਘਟਨਾ ਦੀ ਵੀਡੀਓ ਅਤੇ ਮਾਮਲੇ ਨਾਲ ਸਬੰਧਤ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ-ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News