ਆਰਥਿਕ ਤੰਗੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ

Thursday, Mar 05, 2020 - 08:42 PM (IST)

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ

ਦਸੂਹਾ, (ਝਾਵਰ)- ਦਸੂਹਾ ਦੇ ਇਕ ਮੁਹੱਲੇ 'ਚ 19 ਸਾਲਾ ਨੌਜਵਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਖੁਦਖੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਰਾਹੁਲ ਕੁਮਾਰ (19) ਪੁੱਤਰ ਹਰਭਜਨ ਸਿੰਘ ਨੇ ਆਰਥਿਕ ਮੰਦੀ ਕਾਰਨ ਕੋਈ ਜ਼ਹਿਰੀਲੀ ਵਸਤੂ ਖਾ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸੰਬੰਧੀ ਜਾਂਚ ਅਧਿਕਾਰੀ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਪੰਕਜ ਕੁਮਾਰ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਕਿਹਾ ਕਿ ਉਸ ਦਾ ਭਰਾ ਰੇਲਵੇ ਉਵਰ ਬ੍ਰਿਜ ਹੇਠਾਂ ਜੀ. ਟੀ. ਰੋਡ 'ਤੇ ਮੀਟ ਦੀ ਰੇਹੜੀ ਲਗਾਉਂਦਾ ਸੀ। ਕਾਰੋਬਾਰ 'ਚ ਮੰਦੀ ਹੋਣ ਕਾਰਨ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ, ਜਿਸ ਦੇ ਚਲਦੇ ਉਸ ਨੇ ਕੋਈ ਜ਼ਹਿਰੀਲੀ ਵਸਤੂ ਖਾ ਲਈ ਜਿਸ ਕਾਰਨ ਉਸ ਨੂੰ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦਾ ਪੋਸਟ ਮਾਰਟਮ ਕਰਕੇ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ।


author

Bharat Thapa

Content Editor

Related News