ਜਲੰਧਰ ਵਿਖੇ ਈ. ਡੀ. ਦੇ ਦਫ਼ਤਰ ਬਾਹਰ ਯੂਥ ਕਾਂਗਰਸ ਨੇ ਦਿੱਤਾ ਧਰਨਾ, ਤੋਤੇ ਲੈ ਕੇ ਕੀਤਾ ਪ੍ਰਦਰਸ਼ਨ
Wednesday, Jul 27, 2022 - 04:49 PM (IST)

ਜਲੰਧਰ( ਵੈੱਬ ਡੈਸਕ, ਸੋਨੂੰ) - ਜਲੰਧਰ ਦੇ ਈ. ਡੀ. ਦਫ਼ਤਰ ਦੇ ਬਾਹਰ ਯੂਥ ਕਾਂਗਰਸ ਵੱਲੋਂ ਧਰਨਾ ਦਿੱਤਾ ਗਿਆ। ਦਰਅਸਲ ਕੇਂਦਰ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਖ਼ਿਲਾਫ਼ ਈ. ਡੀ. ਰਾਹੀਂ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਪੰਜਾਬ ਯੂਥ ਕਾਂਗਰਸ ਨੇ ਧਰਨਾ ਲਾਇਆ ਹੈ।
ਇਸ ਦੌਰਾਨ ਕਾਂਗਰਸੀ ਆਗੂਆਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਨੂੰ ਦਬਾਉਣ ਲਈ ਇਹ ਹੱਥਕੰਡੇ ਵਰਤ ਰਹੀ ਹੈ। ਹੁਣ ਈ. ਡੀ. ਕਾਂਗਰਸ ਪਾਰਟੀ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਆਮ ਲੋਕਾਂ ਨੂੰ ਈ. ਡੀ. ਰਾਹੀਂ ਪ੍ਰੇਸ਼ਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪਾਵਰਕਾਮ ਦੇ ਮੁਲਾਜ਼ਮਾਂ ਨੂੰ ਨਹੀਂ ਮਿਲੇਗਾ 600 ਯੂਨਿਟ ਮੁਫ਼ਤ ਬਿਜਲੀ ਤੋਂ ਉਪਰ ਦਾ ਲਾਭ, ਜਾਣੋ ਹੋਰ ਸ਼ਰਤਾਂ ਬਾਰੇ
ਯੂਥ ਕਾਂਗਰਸੀਆਂ ਨੇ ਈ. ਡੀ. ਨੂੰ ਤੋਤੇ ਦੇ ਰੂਪ ਵਿਚ ਦਰਸਾਉਂਦੇ ਹੋਏ ਪਿੰਜਰਿਆਂ ਵਿਚ ਤੋਤੇ ਬੰਦ ਕਰਕੇ ਨਾਲ ਲਿਆਂਦੇ ਹੋਏ ਹਨ। ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਈ. ਡੀ. ਵੀ ਕੇਂਦਰ ਦੀ ਭਾਜਪਾ ਸਰਕਾਰ ਦਾ ਤੋਤਾ ਬਣ ਕੇ ਰਹਿ ਗਈ ਹੈ, ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿੰਜਰੇ ਵਿਚ ਬੰਦ ਕਰਕੇ ਰੱਖਿਆ ਹੋਇਆ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੀ.ਬੀ.ਆਈ. ਅਤੇ ਪੁਲਸ ਪੰਜਾਬ ਸਰਕਾਰ ਦੇ ਚੰਗੁਲ ਤੋਂ ਆਜ਼ਾਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਈ.ਡੀ. ਧੱਕੇਸ਼ਾਹੀ ਬੰਦ ਹੋਣੀ ਚਾਹੀਦੀ ਹੈ। ਇਸ ਦੌਰਾਨ ਈ.ਡੀ. ਦੇ ਲੱਗੇ ਸਰਕਾਰੀ ਬੋਰਡ 'ਤੇ ਵੀ ਸਪਰੇਅ ਕੀਤੀ ਗਈ। ਇਥੇ ਪ੍ਰਦਰਸ਼ਨ ਦੌਰਾਨ ਆਮ ਜਨਤਾ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਕੇ ਉਤੇ ਵੱਡੀ ਗਿਣਤੀ ਵਿਚ ਪੁਲਸ ਦੀ ਤਾਇਨਾਤੀ ਕੀਤੀ ਗਈ।
ਇਹ ਵੀ ਪੜ੍ਹੋ: ਨੰਗਲ ਵਿਖੇ ਭਾਖੜਾ ਨਹਿਰ ’ਚ ਤਰਦੀਆਂ ਮਾਂ-ਧੀ ਦੀਆਂ ਲਾਸ਼ਾਂ ਬਰਾਮਦ, ਫ਼ੈਲੀ ਸਨਸਨੀ
ਇਹ ਵੀ ਪੜ੍ਹੋ: ਅਹਿਮ ਖ਼ਬਰ: ਏਸ਼ੀਆ ਦੇ 11 ਤੇ ਅਫ਼ਰੀਕਾ ਦੇ 21 ਦੇਸ਼ਾਂ ’ਚ ਵੀਜ਼ਾ ਦੇ ਬਿਨਾਂ ਦਾਖ਼ਲ ਹੋ ਸਕਣਗੇ ਭਾਰਤੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ