ਯੂਥ ਕਾਂਗਰਸ ਵਰਕਰਾਂ ਨੇ ਖੇਤੀ ਸੋਧ ਬਿੱਲਾਂ ਕੱਢਿਆ ਮਸ਼ਾਲ ਮਾਰਚ

09/25/2020 10:37:00 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਸੋਧ ਬਿੱਲਾਂ ਦੇ ਵਿਰੋਧ 'ਚ ਬੀਤੀ ਰਾਤ ਯੂਥ ਕਾਂਗਰਸ ਦੀ ਜ਼ਿਲ੍ਹਾ ਟੀਮ ਵੱਲੋਂ ਅੱਡਾ ਸਰਾਂ ਵਿਖੇ ਮਸ਼ਾਲ ਅਤੇ ਕੈਂਡਲ ਮਾਰਚ ਕੱਢ ਕੇ ਮੋਦੀ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਐਡਵੋਕੇਟ ਦਮਨਦੀਪ ਸਿੰਘ ਬਿੱਲਾ ਨਰਵਾਲ ਦੀ ਅਗਵਾਈ 'ਚ ਕੱਢੇ ਗਏ ਇਸ ਮਾਰਚ 'ਚ ਉੜਮੁੜ ਅਤੇ ਹਲਕਾ ਸ਼ਾਮ ਚੁਰਾਸੀ ਨਾਲ ਸੰਬੰਧਤ ਯੂਥ ਕਾਂਗਰਸ ਵਰਕਰ ਸ਼ਾਮਲ ਹੋਏ।

ਇਹ ਵੀ ਪੜ੍ਹੋ:  ਪਹਿਲਾਂ ਤਾਂ ਅਸੀਂ ਹੱਥ ਜੋੜਦੇ ਸੀ ਪਰ ਹੁਣ ਦਿੱਲੀ ਦੀਆਂ ਕੰਧਾਂ ਹਿਲਾਵਾਂਗੇ: ਹਰਸਿਮਰਤ ਬਾਦਲ

ਇਸ ਦੌਰਾਨ ਕਿਸਾਨੀ ਹਿੱਤਾਂ ਦੀ ਪੈਰਵਾਈ ਕਰਦੇ ਯੂਥ ਕਾਂਗਰਸੀ ਵਰਕਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਧਾਨ ਐਡਵੋਕੇਟ ਨਰਵਾਲ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਕਿਸਾਨਾਂ ਦਾ ਘਾਣ ਕਰ ਰਹੀ ਹੈ, ਜਿਸ ਕਾਰਨ ਦੇਸ਼ ਦੇ ਅੰਨਦਾਤਿਆ ਵਿੱਚ ਜ਼ਬਰਦਸਤ ਰੋਹ ਹੈ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਲਗਾਤਾਰ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰੇਗੀ।

ਇਹ ਵੀ ਪੜ੍ਹੋ:  ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਰੋਲੀ ਕੁੜੀ ਦੀ ਪੱਤ, ਜਦ ਹੋਇਆ ਖੁਲਾਸਾ ਤਾਂ ਉੱਡੇ ਮਾਂ ਦੇ ਹੋਸ਼

ਉਨ੍ਹਾਂ ਇਸ ਮੌਕੇ ਯੂਥ ਵਰਕਰਾਂ ਨੂੰ 25 ਸਤੰਬਰ ਦੇ ਕਿਸਾਨ ਧਰਨਿਆਂ 'ਚ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਮਹਿਜ ਕਿਸਾਨ ਹੋਣ ਦੇ ਨਾਤੇ ਵੱਧ ਚੜ੍ਹ ਕੇ ਭਾਗ ਲੈਣ ਲਈ ਲਾਮਬੰਦ ਵੀ ਕੀਤਾ। ਇਸ ਮੌਕੇ ਹਲਕਾ ਉੜਮੁੜ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਲਡੀ ਕਲਿਆਣਪੁਰ, ਸ਼ਾਮ ਚੁਰਾਸੀ ਪ੍ਰਧਾਨ ਪਵਿੱਤਰਦੀਪ ਸਿੰਘ ਆਹਲੂਵਾਲੀਆ, ਮਨੀ ਸਹਿਬਾਜ਼ਪੁਰ, ਹਰੀ ਕ੍ਰਿਸ਼ਨ ਸੈਣੀ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ। 
ਇਹ ਵੀ ਪੜ੍ਹੋ:  ਹੈਵਾਨੀਅਤ ਦੀਆਂ ਹੱਦਾਂ ਪਾਰ, ਘਰ 'ਚ 8 ਸਾਲਾ ਮਾਸੂਮ ਨੂੰ ਇਕੱਲੀ ਵੇਖ ਕੀਤਾ ਸ਼ਰਮਨਾਕ ਕਾਰਾ

shivani attri

This news is Content Editor shivani attri