ਸੰਘਰਸ਼ ਦੌਰਾਨ ਮੌਤ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ

01/09/2021 5:43:26 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਯੂਥ ਕਾਂਗਰਸ ਵਰਕਰ ਨੇ ਟਾਂਡਾ ਇਲਾਕੇ ’ਚ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਮਨਦੀਪ ਸਿੰਘ ਬਿੱਲਾ ਦੀ ਅਗਵਾਈ ’ਚ ਬੀਤੀ ਸ਼ਾਮ ਮੋਮਬੱਤੀਆਂ ਜਗਾ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦੇ ਹੋਏ ਮੌਤ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਹ ਵੀ ਪੜ੍ਹੋ : ਕਪੂਰਥਲਾ ਜੇਲ੍ਹ ਸੁਰਖੀਆਂ ’ਚ, ਸਿਮ ਸਪਲਾਈ ਕਰਨ ਵਾਲਿਆਂ ਨੇ ਕੀਤੇ ਵੱਡੇ ਖ਼ੁਲਾਸੇ

ਇਸ ਦੌਰਾਨ ਐਡਵੋਕੇਟ ਦਮਨਦੀਪ ਸਿੰਘ ਬਿੱਲਾ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਸੱਤਾ ਦੇ ਨਸ਼ੇ ’ਚ ਚੂਰ ਹੋਈ, ਜਿੱਥੇ ਕਿਸਾਨ ਵਿਰੋਧੀ ਕਿਸਾਨ ਮਾਰੂ ਖੇਤੀ ਕਾਨੂੰਨ ਲੈ ਕੇ ਆਈ ਹੈ, ਉਥੇ ਹੀ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਲੜਾਈ ਲੜ ਰਹੇ ਦੇਸ਼ ਦੇ ਲੱਖਾਂ ਅੰਨਦਾਤਿਆਂ ਦੀ ਹੱਕੀ ਮੰਗ ਨੂੰ ਦਰ ਕਿਨਾਰ ਕਰਦੇ ਹੋਏ ਉਨ੍ਹਾਂ ਨੂੰ ਕੜਾਕੇ ਦੀ ਠੰਡ ’ਚ ਦਿੱਲੀ ਦੇ ਬਾਰਡਰਾਂ ਅਤੇ ਸੜਕਾਂ ’ਤੇ ਰੁਲਣ ਲਈ ਮਜਬੂਰ ਕਰ ਰਹੀ ਹੈ। 

ਇਹ ਵੀ ਪੜ੍ਹੋ :  ਟਰੈਕਟਰ ਮਾਰਚ ’ਤੇ ਨਵਜੋਤ ਸਿੱਧੂ ਦਾ ਟਵੀਟ, ਨਿਸ਼ਾਨੇ ’ਤੇ ਲਈ ਕੇਂਦਰ ਸਰਕਾਰ

ਉਨ੍ਹਾਂ ਆਖਿਆ ਕਿ ਦੇਸ਼ ਦੇ ਅੰਨਦਾਤਿਆਂ ’ਚ ਮੋਦੀ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਹ ਹੈ ਅਤੇ ਆਖ਼ਰ ਇਸ ਰੂਹ ਦੇ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਪਵੇਗਾ ਅਤੇ ਇਹ ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਕਰਨੇ ਪੈਣਗੇ। 

ਇਹ ਵੀ ਪੜ੍ਹੋ :  ਸੁਖਬੀਰ ਨੇ ਘੇਰੀ ਕਾਂਗਰਸ, ਕਿਹਾ-ਪੰਜਾਬ ਦੀ ਜਨਤਾ ਨਾਲ ਕੈਪਟਨ ਕਰ ਰਹੇ ਨੇ ਗੱਦਾਰੀ

shivani attri

This news is Content Editor shivani attri