ਭੇਤਭਰੇ ਹਾਲਾਤਾਂ ’ਚ ਨੌਜਵਾਨ ਦੀ ਮੌਤ, ਪ੍ਰਾਈਵੇਟ ਹਸਪਤਾਲ ਦੇ ਪਿੱਛੇ ਮਿਲੀ ਲਾਸ਼

Sunday, Sep 15, 2024 - 12:33 AM (IST)

ਭੇਤਭਰੇ ਹਾਲਾਤਾਂ ’ਚ ਨੌਜਵਾਨ ਦੀ ਮੌਤ, ਪ੍ਰਾਈਵੇਟ ਹਸਪਤਾਲ ਦੇ ਪਿੱਛੇ ਮਿਲੀ ਲਾਸ਼

ਆਦਮਪੁਰ, (ਰਣਦੀਪ, ਦਿਲਬਾਗ਼ੀ)- ਥਾਣਾ ਆਦਮਪੁਰ ਅਧੀਨ ਆਉਂਦੇ ਪਿੰਡ ਘੁੜਿਆਲ ਦੇ ਇਕ ਨੌਜਵਾਨ ਭੇਤਭਰੇ ਹਾਲਾਤਾਂ ’ਚ ਮੌਤ ਹੋਣ ’ਤੇ ਪਰਿਵਾਰਿਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਥਾਣੇ ਆ ਕੇ ਇਨਸਾਫ ਦੀ ਗੁਹਾਰ ਲਾਈ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਅਸ਼ਵਨੀ ਕੁਮਾਰ ਦੇ ਪਿਤਾ ਗੋਵਿੰਦ ਪਾਲ ਤੇ ਭਰਾ ਇੰਦਰਜੀਤ ਸਿੰਘ ਨੇ ਦੱਸਿਆ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਪਿੰਡ ਦੇ ਇਕ ਵਿਅਕਤੀ ਨੇ ਬੀਤੇ ਕੱਲ ਪ੍ਰਵਾਸੀ ਮਜ਼ਦੂਰ ਨਾਲ ਮਿਲ ਕੇ ਉਸ ਦੇ ਲੜਕੇ ਅਸ਼ਵਨੀ ਕੁਮਾਰ (23) ਨਾਲ ਕਿਸੇ ਗੱਲ ਨੂੰ ਲੈ ਕੇ ਕੁੱਟਮਾਰ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਕੁੱਟਮਾਰ ਕਰਨ ਤੋਂ ਬਾਅਦ ਉਸ ਦੇ ਪਿੰਡ ਦਾ ਇਕ ਵਿਅਕਤੀ ਤੇ ਪ੍ਰਵਾਸੀ ਮਜ਼ਦੂਰ ਉਸ ਦੇ ਲੜਕੇ ਨੂੰ ਇਲਾਜ ਕਰਵਾਉਣ ਦਾ ਕਹਿ ਕੇ ਮੋਟਰਸਾਈਕਲ ’ਤੇ ਬਿਠਾ ਕੇ ਲੈ ਗਏ ਤਾਂ ਅਗਲੇ ਦਿਨ ਦੁਪਹਿਰ 11 ਤੋਂ 12 ਵਜੇ ਦੇ ਵਿਚਕਾਰ ਉਨ੍ਹਾਂ ਨੂੰ ਸੂਚਨਾ ਮਿਲਦੀ ਹੈ ਕਿ ਅਸ਼ਵਨੀ ਕੁਮਾਰ ਦੀ ਲਾਸ਼ ਆਦਮਪੁਰ ਦੇ ਇਕ ਪ੍ਰਾਇਵੇਟ ਹਸਪਤਾਲ ਕੋਲ ਮਿਲੀ ਹੈ ਤਾਂ ਉਹ ਮੌਕੇ ’ਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੂੰ ਨਾਲ ਲੈ ਕੇ ਪਹੁੰਚੇ । ਉਨ੍ਹਾਂ ਕਿਹਾ ਕੇ ਰਾਤ ਤਾਂ ਉਨ੍ਹਾਂ ਦਾ ਲੜਕਾ ਸਹੀ ਸਲਾਮਤ ਸੀ ਤੇ ਇਸ ਨਾਲ ਕੁੱਟਮਾਰ ਕਰਨ ਵਾਲੇ ਵਿਅਕਤੀ ਜ਼ਖ਼ਮੀ ਹਾਲਤ ’ਚ ਉਸ ਦਾ ਇਲਾਜ ਕਰਵਾਉਣ ਦਾ ਕਹਿ ਕੇ ਲੈ ਕੇ ਗਏ ਸਨ ਤਾਂ ਸਵੇਰੇ ਉਸ ਦੀ ਲਾਸ਼ ਮਿਲਦੀ ਹੈ।

ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਿਤਾ ਨੇ ਕਿਹਾ ਕੇ ਉਸ ਦੇ ਲੜਕੇ ਨੂੰ ਪਿੰਡ ਦੇ ਇਕ ਵਿਅਕਤੀ ਤੇ ਪ੍ਰਵਾਸੀ ਮਜ਼ਦੂਰ ਨੇ ਕੁੱਟ ਕੇ ਹੱਤਿਆ ਕੀਤੀ ਹੈ । ਉਨ੍ਹਾਂ ਆਦਮਪੁਰ ਪੁਲਸ ਤੋਂ ਇਨਸਾਫ ਦੀ ਗੁਹਾਰ ਲਾਉਂਦਿਆਂ ਕਿਹਾ ਕੇ ਉਸ ਦੇ ਲੜਕੇ ਦਾ ਕਤਲ ਕਰਨ ਵਾਲਿਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ । ਆਦਮਪੁਰ ਪੁਲਸ ਨੇ ਮ੍ਰਿਤਕ ਅਸ਼ਵਨੀ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ ਦਾ ਭਰੋਸਾ ਦੇ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਖ਼ਬਰ ਲਿਖੇ ਜਾਣ ਤੱਕ ਪੁਲਸ ਆਪਣੀ ਕਾਰਵਾਈ ਕਰ ਰਹੀ ਸੀ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਦਮਪੁਰ ਪੁਲਸ ਨੇ ਇਸ ਮਾਮਲੇ ’ਚ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ।


author

Rakesh

Content Editor

Related News