ਅਣਪਛਾਤੇ ਵਾਹਨ ਨੇ ਕੁਚਲਿਆ ਨੌਜਵਾਨ, ਹੋਈ ਮੌਤ

Tuesday, Sep 15, 2026 - 05:33 PM (IST)

ਅਣਪਛਾਤੇ ਵਾਹਨ ਨੇ ਕੁਚਲਿਆ ਨੌਜਵਾਨ, ਹੋਈ ਮੌਤ

ਔੜ/ਚੱਕਦਾਨਾ (ਛਿੰਜੀ)- ਨਵਾਂਸ਼ਹਿਰ ਤੋਂ ਫਿਲੌਰ ਜਾਂਦੇ ਮੁੱਖ ਮਾਰਗ ’ਤੇ ਪੈਂਦੇ ਪਿੰਡ ਸੋਢੀਆਂ ਨਜ਼ਦੀਕ ਇਕ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਕੁਚਲ ਦਿੱਤਾ ਜਿਸ ਉਪਰੰਤ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਪਿੰਡ ਮੀਰਪੁਰ ਲੱਖਾ ਦੇ ਪੰਚ ਨਛੱਤਰ ਮਸੀਹ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਲਖਵੀਰ ਰਾਮ ਪੁੱਤਰ ਗੁਰਮੀਤ ਰਾਮ ਵਾਸੀ ਮੀਰਪੁਰ ਲੱਖਾ ਜੋ ਪਿਛਲੇ 12-13 ਸਾਲਾਂ ਤੋਂ ਪਿੰਡ ਮੁਬਾਰਕਪੁਰ ਵਿਖੇ ਰਹਿ ਰਿਹਾ ਸੀ। ਉਸ ਨੇ ਦੱਸਿਆ ਕਿ ਲਖਵੀਰ ਰਾਮ ਬੀਤੀ ਰਾਤ ਆਪਣੀ ਪਤਨੀ ਅਤੇ ਛੋਟੀ ਬੱਚੀ ਸਮੇਤ ਔੜ ਵਿਖੇ ਆਪਣੇ ਸਹੁਰੇ ਘਰ ਆਇਆ ਹੋਇਆ ਸੀ,ਜੋ ਅੱਜ ਸਵੇਰੇ ਸਵਾ ਪੰਜ ਵਜੇ ਦੇ ਕਰੀਬ ਹਲਵਾਈ ਦਾ ਕੰਮ ਕਰਨ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਔੜ ਤੋਂ ਨਵਾਂਸ਼ਹਿਰ ਨੂੰ ਜਾ ਰਿਹਾ ਸੀ ਕਿ ਜਦੋਂ ਉਹ ਸਾਢੇ ਪੰਜ ਵਜੇ ਦੇ ਕਰੀਬ ਪਿੰਡ ਸੋਢੀਆਂ ਨਜ਼ਦੀਕ ਪੁੱਜਾ ਤਾਂ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਦਰੜ ਦਿੱਤਾ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ

ਉਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੈਰ ਕਰਦੇ ਵਿਅਕਤੀਆਂ ਦਾ ਫੋਨ ਆਇਆ ਕਿ ਉਨਾਂ ਦੇ ਪਿੰਡ ਦਾ ਇਕ ਨੌਜਵਾਨ ਸੜਕ ਤੇ ਮਰਿਆ ਹੋਇਆ ਅਤੇ ਲਹੂ ਲੁਹਾਨ ਹੋਇਆ ਪਿਆ ਹੈ। ਮੌਕੇ ’ਤੇ ਪੁੱਜੀ ਔੜ ਪੁਲਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਬੰਧਤ ਸੀ.ਸੀ.ਟੀ.ਵੀ. ਕੈਮਰੇ ਖੰਘਾਲੇ ਜਾ ਰਹੇ ਹਨ ਤਾਂ ਜੋ ਇਸ ਘਟਨਾ ਵਿਚ ਸ਼ਾਮਲ ਵਾਹਨ ਦਾ ਪਤਾ ਲਗਾਇਆ ਜਾ ਸਕੇ। ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਅਤੇ ਇਕ ਛੋਟੀ ਬੱਚੀ ਛੱਡ ਗਿਆ ਹੈ।

ਇਹ ਵੀ ਪੜ੍ਹੋ- ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ, ਹੈਰਾਨ ਕਰੇਗਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News