UP ਤੋਂ ਮੋਟਰਸਾਈਕਲ ’ਤੇ 550 ਕਿਲੋਮੀਟਰ ਦਾ ਸਫਰ ਤੈਅ ਕਰਕੇ ਹੜ੍ਹ ਪੀੜਤਾਂ ਦੀ ਮਦਦ ਲਈ ਪਹੁੰਚੇ ਨੌਜਵਾਨ
Thursday, Oct 16, 2025 - 02:06 PM (IST)

ਸੁਲਤਾਨਪੁਰ ਲੋਧੀ (ਧੀਰ)-ਬਾਊਪੁਰ ਮੰਡ ਇਲਾਕੇ ਵਿਚ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਕਿਸਾਨਾਂ ਦੇ ਖੇਤ ਪੱਧਰੇ ਕਰਨ ਦੇ ਕੀਤੇ ਜਾ ਰਹੇ ਕਾਰਜਾਂ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਵੱਲੋਂ ਮਦਦ ਭੇਜੀ ਜਾ ਰਹੀ ਹੈ। ਹੈਰਾਨੀ ਉਦੋਂ ਹੋਈ ਜਦੋਂ ਦੋ ਨੌਜਵਾਨ 550 ਕਿਲੋਮੀਟਰ ਦਾ ਲੰਮਾ ਸਫ਼ਰ ਮੋਟਰਸਾਈਕਲ ’ਤੇ ਤੈਅ ਕਰਕੇ ਸੁਲਤਾਨਪੁਰ ਲੋਧੀ ਨਿਰਮਲ ਕੁਟੀਆ ਪਹੁੰਚੇ। ਉਨ੍ਹਾਂ ਦੱਸਿਆ ਕਿ ਬਾਊਪੁਰ ਇਲਾਕੇ ਵਿਚ ਆਏ ਹੜ੍ਹਾਂ ਨਾਲ ਕਿਸਾਨਾਂ ਦੇ ਖੇਤਾਂ ਵਿਚ ਆਈ ਗਾਰ ਅਤੇ ਰੇਤਾ ਨੂੰ ਕੱਢਣ ਲਈ ਸੰਤ ਸੀਚੇਵਾਲ ਜੀ ਟਰੈਕਟਰਾਂ ਨਾਲ ਸੇਵਾ ਕਰ ਰਹੇ ਹਨ। ਹੜ੍ਹ ਪੀੜਤਾਂ ਦੇ ਖੇਤ ਪੱਧਰ ਕਰਨ ਲਈ ਲੱਗੇ ਟਰੈਕਟਰਾਂ ਵਾਸਤੇ 1 ਲੱਖ 46 ਹਜ਼ਾਰ ਦੀ ਨਕਦੀ ਡੀਜ਼ਲ ਵਾਸਤੇ ਸੌਂਪੀ।
ਇਹ ਵੀ ਪੜ੍ਹੋ: ਪੁਲਸ ਛਾਉਣੀ ’ਚ ਤਬਦੀਲ ਹੋਇਆ ਇਹ ਪਿੰਡ, ਮਾਹੌਲ ਬਣਿਆ ਤਣਾਅਪੂਰਨ, ਨਿਹੰਗ ਸਿੰਘਾਂ ਨੇ...
ਇਹ ਨਕਦੀ ਲੈ ਕੇ ਆਏ ਸ਼ੁਭਮ ਅਤੇ ਸ਼ੁਸ਼ੀਲ ਨੇ ਦੱਸਿਆ ਕਿ ਫਰੀਦਪੁਰ, ਪੱਟੀ ਅਤੇ ਚੱਕ ਮੱਦੀ ਪੁਰ ਦੇ ਪਿੰਡਾਂ ਵੱਲੋਂ ਸਾਂਝੇ ਤੌਰ ’ਤੇ ਇਹ ਪੈਸੇ ਇੱਕਠੇ ਕੀਤੇ ਗਏ ਸਨ ਤਾਂ ਜੋ ਕਿਸਾਨਾਂ ਦੇ ਖੇਤਾਂ ਨੂੰ ਪੱਧਰਾ ਕੀਤਾ ਜਾ ਸਕੇ। ਸ਼ੁਭਮ ਨੇ ਦੱਸਿਆ ਕਿ ਜਿੱਥੇ ਉਨ੍ਹਾਂ ਨੇ ਸ਼ੋਸ਼ਲ ਮੀਡੀਆ ਰਾਹੀਂ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਦੇ ਮੈਂਬਰ ਹੁੰਦਿਆ ਜਦੋਂ ਟ੍ਰੈਕਟਰ ਚਲਾਉਂਦੇ ਦੇਖਿਆ ਤਾਂ ਉਨ੍ਹਾਂ ਦਾ ਸਾਰਾ ਪਿੰਡ ਹੈਰਾਨ ਰਹਿ ਗਿਆ ਕਿ ਇਕ ਐੱਮ. ਪੀ. ਬਿਨ੍ਹਾਂ ਸ਼ੋਰ ਸ਼ਾਰਬੇ ਦੇ ਅਸਲ ਵਿਚ ਕਿਸਾਨਾਂ ਦੀ ਮਦਦ ਚੁਪਚਾਪ ਕਰ ਰਿਹਾ ਹੈ ਤਾਂ ਨਾਲ ਲੱਗਦੇ ਦੋ ਪਿੰਡਾਂ ਨੇ ਫੈਸਲਾ ਕੀਤਾ ਕਿ ਉਹ ਸੰਤ ਸੀਚੇਵਾਲ ਤੱਕ ਪਹੁੰਚ ਕਰਨਗੇ ਤਾਂ ਬਾਊਪੁਰ ਮੰਡ ਇਲਾਕੇ ਵਿਚ ਲੱਗੇ ਟਰੈਕਟਰਾਂ ਵਿਚ ਡੀਜ਼ਲ ਪਾਇਆ ਜਾ ਸਕੇ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵੱਲੋਂ ਇੰਨਾ ਲੰਮਾ ਪੈਂਡਾ ਤੈਅ ਕਰਕੇ ਆਏ ਇੰਨ੍ਹਾਂ ਦੋਵੇਂ ਨੌਜਵਾਨਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਕਿ ਉਹ ਸੱਚੇ ਦਿਲੋਂ ਹੜ੍ਹ ਪੀੜ੍ਹਤ ਇਲਾਕੇ ਵਿਚ ਚੱਲ ਰਹੀ ਸੇਵਾ ਵਿਚ ਹਿੱਸਾ ਪਾਉਣ ਲਈ ਆਏ ਹਨ। ਇਸ ਤੋਂ ਪਹਿਲਾਂ ਵੀ ਰਾਜਸਥਾਨ ਅਤੇ ਹਰਿਆਣਾ ਸੂਬਿਆਂ ਦੇ ਲੋਕਾਂ ਵੱਲੋਂ ਵੀ ਸੰਤ ਸੀਚੇਵਾਲ ਜੀ ਤੱਕ ਪਹੁੰਚ ਕਰ ਕੇ ਹੜ੍ਹ ਪੀੜਤ ਇਲਾਕਿਆ ਲਈ ਮੱਦਦ ਭੇਜ ਚੁੱਕੇ ਹਨ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ, ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8